ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਸਾਬਕਾ ਵਿਦਿਆਰਥੀ ਆਗੂ ਅਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਦੀ ਰਿਹਾਈ ਲਈ 28 ਅਕਤੂਬਰ ਨੂੰ ਕਿਸਾਨਾਂ, ਮਜ਼ਦੂਰਾਂ, ਬੁਧੀਜੀਵੀਆਂ ਅਤੇ ਜਮਹੂਰੀ ਸੰਗਠਨਾਂ ਵੱਲੋਂ ਸੰਗਰੂਰ ਵਿਖੇ ਰੋਸ਼ ਪ੍ਰਦਰਸਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਮਹੂਰੀ ਅਧਿਕਾਰ ਸਭਾ ਦੇ ਆਗੂ ਜਗਜੀਤ ਸਿੰਘ ਭੁਟਾਲ ਅਤੇ ਫਲਜੀਤ ਸਿੰਘ ਨੇ ਕਿਹਾ ਕਿ ਸਿਆਸੀ ਆਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਭਗਵੰਤ ਮਾਨ ਸਰਕਾਰ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਝੂਠੇ ਕੇਸ ਵਿੱਚ 16 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਹੀ ਉਹ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ।
ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਭਰ ਵਿੱਚ ਅਵਾਜ਼ ਬੁਲੰਦ ਕਰਨ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਸ੍ਰੀ ਮਾਲੀ ਨੂੰ ਜੇਲ੍ਹ ਵਿਚ ਬੰਦ ਰੱਖਣ ਦੀ ਜ਼ਿਦ ਉਤੇ ਅੜੀ ਹੋਈ ਹੈ।
ਉਨ੍ਹਾਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੂੰ ਰੋਸ਼ ਪ੍ਰਦਰਸਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਿ ਇਹ ਰੋਸ਼ ਪ੍ਰਦਰਸ਼ਨ 28 ਅਕਤੂਬਰ ਨੂੰ ਕਾ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਤੋਂ ਸਵੇਰੇ 10 ਵਜੇ ਸ਼ੁਰੂ ਕੀਤਾ ਜਾਵੇਗਾ।
Leave a Reply