ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ
ਅੰਮ੍ਰਿਤਸਰ,
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸ਼ਕਰੀ ਕਰਨ ਵਾਲੇ ਨੈੱਟਵਰਕ ਦੇ ਖਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2.15 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਨਸ਼ਾ ਤਸ਼ਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫ਼ੜੇ ਗਏ ਮੁਲਜ਼ਮਾਂ ਦੀ ਪਛਾਣ ਜਗਰੂਪ ਸਿੰਘ ਉਰਫ਼ ਜੂਪਾ ਵਾਸੀ ਪਿੰਡ ਰਣੀਕੇ, ਜਗਜੀਤ ਸਿੰਘ ਅਤੇ  ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਰੰਗੜ, ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇਂ ਆਇਆ ਹੈ ਕਿ ਮੁਲਜ਼ਮ ਜਗਰੂਪ ਸਿੰਘ ਉਰਫ਼ ਜੂਪਾ, ਜਗਜੀਤ ਅਤੇ ਜਸ਼ਨਪ੍ਰੀਤ ਪਾਕਿਸਤਾਨ ਸਥਿਤ ਨਸ਼ਾ ਤਸਕਰ ਕਾਲੀ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਸੀਪੀ ਨੇ ਕਿਹਾ ਕਿ ਇੱਕ ਪੇਸ਼ੇਵਰ ਜਾਂਚ ਵਿੱਚ ਤਕਨੀਕੀ ਲੀਡਾਂ ਵਿਕਸਿਤ ਕੀਤੀਆਂ ਗਈਆਂ ਸਨ ਅਤੇ ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
  ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਛੇਹਰਟਾ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਜਗਰੂਪ ਸਿੰਘ ਉਰਫ਼ ਜੂਪਾ, ਜਗਜੀਤ ਸਿੰਘ ਅਤੇ ਜਸ਼ਨਪ੍ਰੀਤ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਇਸ ਦੀ ਡਲਿਵਰੀ ਕਰਨ ਛੇਹਰਟਾ ਦੇ ਬਾਈਪਾਸ ਇਲਾਕੇ ਜਾ ਰਹੇ ਹਨ।
ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪਿੰਡ ਬਹਿਲਵਾੜ, ਘਰਿੰਡਾ ਅੰਮ੍ਰਿਤਸਰ ਦਿਹਾਤੀ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਕਿਹਾ ਕਿ ਫ਼ੜੇ ਗਏ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਨਸ਼ੇ ਦੀ ਖੇਪ ਕਿਸ ਨੂੰ ਪਹੁੰਚਾਉਣ ਵਾਲੇ ਸਨ।
  ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤਹਿਤ ਮੁਕੱਦਮਾ ਨੰਬਰ 195 ਮਿਤੀ 24/10/2024 ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਜਾਰੀ ਹੈ।

Leave a Reply

Your email address will not be published.


*