ਪੰਥਕ ਅਕਾਲੀ ਲਹਿਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆ ਰਹੀਆਂ ਚੋਣਾਂ ਸਬੰਧੀ ਕੀਤੀ ਮੀਟਿੰਗ 

ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀ ਚੋਣਾਂ ਸਬੰਧੀ ਅਹਿਮ ਮੀਟਿੰਗ ਪੰਥਕ ਅਕਾਲੀ ਲਹਿਰ ਮਾਂਝਾ ਜੋਨ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੀਨਿਊ ਅੰਮ੍ਰਿਤਸਰ ਵਿੱਚ ਕੀਤੀ ਗਈ।
ਇਸ ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਭਾਈ ਰਣਜੀਤ ਸਿੰਘ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਬਾਬਾ ਸਰਬਜੋਤ ਸਿੰਘ ਜੀ ਬੇਦੀ ਨੇ ਸਿੱਖ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਪੰਥ ਨੂੰ ਸੰਬੋਧਨ ਕਰਦਿਆਂ ਹੋਇਆ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋਂ ਸਿੱਖਾਂ ਦੀ ਸਭ ਤੋਂ ਵੱਡੀ ਧਾਰਮਿਕ ਸਿਰਮੌਰ ਸੰਸਥਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਲਈ ਸਿੱਖ ਸੰਗਤਾਂ ਵੱਲੋਂ ਹੋਂਦ ਵਿੱਚ ਲਿਆਂਦੀ ਗਈ ਸੀ ਪਰ ਇਸ ਤੇ ਅਜੋਕੇ ਸਮੇਂ ਵਿੱਚ ਨਰੈਣੂ ਮਹੰਤਾਂ ਨੇ ਕਬਜ਼ਾ ਕਰ ਲਿਆ ਹੈ ਅਤੇ ਗੁਰਧਾਮਾਂ ਅਤੇ ਪੰਥਕ ਸੰਸਥਾਵਾਂ ਨੂੰ ਇਹਨਾਂ ਨਰੈਣੂ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਹੀ ਪੰਥਕ ਅਕਾਲੀ ਲਹਿਰ ਨੂੰ ਹੋਂਦ ਵਿੱਚ ਲਿਆਂਦਾ ਗਿਆ ਹੈ। ਪੰਥਕ ਅਕਾਲੀ ਲਹਿਰ ਵੱਲੋਂ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪੰਥਕ ਹਿਤੈਸ਼ੀ ਆਪਣੇ ਉਮੀਦਵਾਰ ਉਤਾਰੇ ਜਾਣਗੇ। ਇਸ ਮੌਕੇ ਉਹਨਾਂ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਪੰਥਕ ਅਕਾਲੀ ਲਹਿਰ ਵੱਲੋਂ ਉਤਾਰੇ ਗਏ ਉਮੀਦਵਾਰ ਨੂੰ ਜਿਤਾ ਕੇ ਨਰੈਣੂ ਮਹੰਤਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਅਜ਼ਾਦ ਕਰਵਾਉਣ ਹੈ।
ਇਸ ਮੌਕੇ ਬਲਾਕ ਚੌਗਾਵਾਂ ਤੋਂ ਪੰਥਕ ਅਕਾਲੀ ਲਹਿਰ ਦੇ ਜੁਝਾਰੂ ਆਗੂ ਗੁਰਜੰਟ ਸਿੰਘ ਬੱਚੀਵਿੰਡ, ਸਰਬਜੀਤ ਕੌਰ ਬੱਚੀਵਿੰਡ, ਬਾਬਾ ਰਾਜਨ ਸਿੰਘ ਮੋੜੇ ਨੇ ਵੀ ਸਿੱਖ ਸੰਗਤਾਂ ਨੂੰ ਵੱਧ ਚੜ੍ਹਕੇ ਆ ਰਹੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਪੰਥਕ ਅਕਾਲੀ ਲਹਿਰ ਦੇ ਉਮੀਦਵਾਰ ਨੂੰ ਜਿਤਾਉਣ ਲਈ ਅਪੀਲ ਕਰਦਿਆਂ ਆਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਧਾਮਾਂ ਨੂੰ ਸਿੱਖ ਪੰਥ ਵਿਰੋਧੀਆਂ ਤੋਂ ਅਜ਼ਾਦ ਕਰਵਾਈਏ ਤੇ ਸਿੱਖ ਪੰਥ ਵਿਰੋਧੀਆਂ ਨੂੰ ਭਜਾਈਏ।
ਇਸ ਮੌਕੇ ਤੇ ਕੁਲਦੀਪ ਸਿੰਘ ਮੋਦੇ, ਭਾਈ ਤਰਲੋਚਨ ਸਿੰਘ ਸੋਹਲ, ਜਗਤਾਰ ਸਿੰਘ ਬੱਚੀਵਿੰਡ, ਸਰਨਪਾਲ ਸਿੰਘ ਬੱਚੀਵਿੰਡ, ਪਰਮਿੰਦਰ ਸਿੰਘ, ਗੁਰਮੁਖ ਸਿੰਘ ਕਲੇਰ ਸਰਪੰਚ, ਗੁਰਸੇਵਕ ਸਿੰਘ ਸਰਪੰਚ ਰਾਏ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Leave a Reply

Your email address will not be published.


*