ਸੰਗਰੂਰ (ਪੱਤਰਕਾਰ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਵਿੱਚ ਸ: ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸਿੱਖ ਸੰਗਤ ਅਤੇ ਸਿੱਖ ਪੰਥ ਦਾ ਵਿਸ਼ਵਾਸ ਹੋਰ ਵਧਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਮੈਨ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |
ਸ: ਵਿਨਰਜੀਤ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਨੂੰ ਢਾਹ ਲਾਉਣ ਲਈ ਪੰਥ ਵਿਰੋਧੀ ਸ਼ਕਤੀਆਂ ਅਤੇ ਅਕਾਲੀ ਦਲ ਦੇ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਪ੍ਰਧਾਨਗੀ ਲਈ ਮੈਂਬਰਾਂ ਦੀ ਖਰੀਦੋ ਫਰੋਖ਼ਤ ਹੋਈ ਅਤੇ ਸੁਧਾਰ ਲਹਿਰ ਦੇ ਨਾਂਅ ਤੇ ਪੰਥ ਨੂੰ ਗੁੰਮਰਾਹ ਕਰਨ ਦੀਆਂ ਬੇਹੱਦ ਕੋਸ਼ਿਸ਼ਾਂ ਕੀਤੀਆਂ ਪਰ ਸਿੱਖ ਸੰਗਤ ਅਤੇ ਸਿੱਖ ਪੰਥ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਆਪਣਾ ਵਿਸ਼ਵਾਸ ਪ੍ਰਗਟਾਇਆ ਗਿਆ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਮੈਂਬਰਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਖ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਅੱਜ ਦੀ ਜਿੱਤ ਨੇ ਉਹਨਾਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇ ਦਿੱਤਾ ਗਿਆ ਹੈ। ਜਿਹੜੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦੀ ਸਰਕਾਰ ਵਿੱਚ ਸੱਤਾ ਦਾ ਨਿੱਘ ਮਾਣਿਆ ਹੈ, ਮੁੱਖ ਮੰਤਰੀ ਦੇ ਬਰਾਬਰ ਦੀ ਤਾਕਤ ਹੰਢਾਈ ਹੈ,ਅੱਜ ਉਹਨਾਂ ਲੀਡਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ, ਪ੍ਰੰਤੂ ਅੱਜ ਦੀ ਇਸ ਜਿੱਤ ਨੇ ਉਹਨਾਂ ਦੇ ਮਨਸੂਬਿਆਂ ਤੇ ਪਾਣੀ ਫੇਰ ਦਿੱਤਾ ਹੈ।
ਇਸ ਇਤਿਹਾਸਕ ਜਿੱਤ,ਜਿਸ ਵਿੱਚ ਸ ਹਰਜਿੰਦਰ ਸਿੰਘ ਧਾਮੀ ਜੀ 107 ਵੋਟਾਂ ਲੈ ਕੇ ਅੱਗੇ ਨਾਲੋਂ ਵੀ ਵੱਧ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਪੰਥ ਦੀ ਸੇਵਾ ਕਰਨ ਲਈ ਚੌਥੀ ਵਾਰ ਪ੍ਰਧਾਨ ਚੁਣੇ ਗਏ।ਇਸ ਮੌਕੇ ਹਲਕਾ ਸੰਗਰੂਰ ਦੇ ਅਕਾਲੀ ਦਲ ਦੇ ਆਗੂਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਜਿੱਤ ਦੀ ਵਧਾਈ ਦਿੱਤੀ ਗਈ | ਇਸ ਤੋਂ ਇਲਾਵਾ ਸਮੂਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਸ: ਧਾਮੀ ਵਿੱਚ ਮੁੜ ਵਿਸ਼ਵਾਸ ਦਿਖਾਇਆ ਹੈ |
ਇਸ ਸਮੇਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆ, ਰੁਪਿੰਦਰ ਸਿੰਘ ਰੰਧਾਵਾ ਸਰਕਲ ਪ੍ਰਧਾਨ, ਬੀਬੀ ਪਰਮਜੀਤ ਕੌਰ ਵਿਰਕ , ਹਰਵਿੰਦਰ ਸਿੰਘ ਗੋਲਡੀ, ਜਤਿੰਦਰ ਸਿੰਘ ਵਿੱਕੀ ਕੋਚ, ਪਿ੍ੰਸੀਪਲ ਨਰੇਸ਼ ਕੁਮਾਰ, ਬਲਜੀਤ ਸਿੰਘ ਭਿੰਡਰਾਂ, ਹਰਜਿੰਦਰ ਸਿੰਘ ਜਲਾਲ, ਪ੍ਰਭਜੀਤ ਸਿੰਘ ਲੱਕੀ, ਗੁਰਮੀਤ ਸਿੰਘ ਜੈਲਦਾਰ, ਬਿੰਦਰ ਸਿੰਘ ਬੱਟਰਿਅਣਾ, ਅਵਤਾਰ ਸਿੰਘ, ਗੁਰਮੀਤ ਸਿੰਘ ਭੱਟੀਵਾਲ ਕਲਾਂ, ਬਾਵੀ ਗਰੇਵਾਲ, ਸੁਖਦੇਵ ਸਿੰਘ ਬਰਾੜ, ਜੋਗਾ ਸਿੰਘ ਫੱਗੂਵਾਲਾ, ਪਰਮਜੀਤ ਸਿੰਘ ਸੰਗਤਪੁਰਾ, ਜੱਗੀ ਸੰਗਤਪੁਰਾ, ਨਛੱਤਰ ਸਿੰਘ,ਨਾਜਰ ਸਿੰਘ ਖੇੜੀ ਗਿੱਲਾ,ਸਰਬਜੀਤ ਸਿੰਘ ਬਿੱਲਾ, ਭਰਪੂਰ ਸਿੰਘ ਫੱਗੂਵਾਲਾ ,ਜਗਤਾਰ ਸਿੰਘ ਸੋਮਾ ਫੱਗੂਵਾਲਾ, ਜਗਪਾਲ ਸਿੰਘ ਜੱਗਾ ਬਖੋਪੀਰ, ਸਤਕਰਤਾਰ ਸਿੰਘ, ਗੁਰਨਾਮ ਸਿੰਘ ਫੱਗੂਵਾਲਾ, ਰਿੰਕੂ ਸਿੰਘ ਰਾਮਪੁਰਾ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ |
Leave a Reply