ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੋਬਾਇਲ ਟਾਵਰਾਂ ਤੋਂ ਆਰ.ਆਰ.ਯੂ. ਅਤੇ ਹੋਰ ਇਲੈਕਟ੍ਰਾਨਿਕ ਡਿਵਾਇਸ ਆਦਿ ਸਮਾਨ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 6 ਮੈਬਰਾਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲ਼ੋਂ ਇੱਕ ਦੇਸੀ ਪਿਸਤੌਲ 315 ਬੋਰ ਸਮੇਤ 3 ਜਿੰਦਾ ਰੌਂਦ 315 ਬੋਰ, ਇੱਕ ਦੇਸੀ ਪਿਸਤੌਲ 315 ਬੋਰ ਲੰਬੀ ਬੈਰਲ ਸਮੇਤ 3 ਜਿੰਦਾ ਰੌਂਦ 315 ਬੋਰ, ਦੋ ਗੱਡੀਆਂ HR-26AE-8880 ਮਾਰਕਾ ਸਕਾਰਪਿਓ ਤੇ DL-9-CAD-6065 ਮਾਰਕਾ ਸਵਿਫਟ ਡਿਜਾਇਰ ਬਿਨਾ ਕਾਗਜਾਤ ਅਤੇ ਚੋਰੀ ਸੁਦਾ ਨੋਕੀਆ ਕੰਪਨੀ ਦੇ 24RRU(4G) ਅਤੇ 87+64 ਕਿੱਲੋ ਆਪਟੀਕਲ ਫਾਇਬਰ ਤਾਰ ਦੀ ਬ੍ਰਾਮਦਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਮਿਤੀ 26-10-2024 ਨੂੰ ਬੀ.ਐਨ.ਐਸ. ਦੀ ਧਾਰਾ 303(2), 317(2) ਅਤੇ 25/54/59 ਆਰਮਜ ਐਕਟ ਤਹਿਤ ਮੁਕੱਦਮਾ ਨੰ: 148 ਥਾਣਾ ਸਿਟੀ ਸੁਨਾਮ ਦਰਜ ਰਜਿਸਟਰ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਗਿਰੋਹ ਨੇ ਪੰਜਾਬ ਦੇ ਜ਼ਿਲ੍ਹਾ ਸੰਗਰੂਰ, ਪਟਿਆਲਾ, ਮਾਨਸਾ ਵਿੱਚ ਮੋਬਾਇਲ ਟਾਵਰਾਂ ਤੋਂ (RRU/AHEC) ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸ ਆਦਿ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਲਵਿੰਦਰ ਸਿੰਘ ਚੀਮਾਂ (ਕਪਤਾਨ ਪੁਲਿਸ ਇਨਵੈਸਟੀਗੇਸ਼ਨ) ਅਤੇ ਦਿਲਜੀਤ ਸਿੰਘ ਵਿਰਕ (ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ) ਦੀ ਅਗਵਾਈ ਵਿੱਚ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਸੰਗਰੂਰ ਦੀ ਟੀਮ ਨੂੰ ਉਸ ਸਮੇਂ ਸਫਲਤਾ ਹਾਸਲ ਮਿਲੀ ਜਦੋ ਸੀ.ਆਈ.ਏ ਦੀ ਟੀਮ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੋਬਾਇਲ ਟਾਵਰਾਂ ਨੂੰ ਨਿਸ਼ਾਨਾ ਬਣਾ ਕੇ ਇਲੈਕਟ੍ਰਾਨਿਕ ਡਿਬਾਈਸ ਆਦਿ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦਾ ਪਰਦਾ ਫਾਸ਼ ਕੀਤਾ।
Leave a Reply