August 17, 2026

Justice News

ਅਵਾਮ ਦੀ ਆਵਾਜ਼

 ਡੀ.ਸੀ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ

 ਲੁਧਿਆਣਾ ( ਵਿਜੈ ਭਾਂਬਰੀ/ਹਰਜਿੰਦਰ ਸਿੰਘ/ਰਾਹੁਲ ਘਈ)
 ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਸਿਵਲ ਕੰਮਾਂ ਨੂੰ ਅਗਲੇ 10 ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
 ਭਾਰਤੀ ਹਵਾਈ ਸੈਨਾ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਡਰੇਨੇਜ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਨਵੇਅ, ਟੈਕਸੀਵੇਅ ਅਤੇ ਹੋਰ ਖੇਤਰਾਂ ਨਾਲ ਸਬੰਧਤ ਲੰਬਿਤ ਉਸਾਰੀਆਂ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੁਰੱਖਿਆ ਕੈਮਰਿਆਂ ਨੂੰ ਜਲਦੀ ਤੋਂ ਜਲਦੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸ਼ਿਫਟ ਕਰਨ ਬਾਰੇ ਵੀ ਵਿਚਾਰ-ਵਟਾਂਦਰੇ ਕੀਤਾ।
 ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕੀਤਾ ਕਿ ਅੰਦਰੂਨੀ ਸੜਕਾਂ ਦਾ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗਾਂ, ਸਬ ਸਟੇਸ਼ਨ, ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ), ਬਾਗਬਾਨੀ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕਈ ਕੰਮ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦੇਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਈਟ ‘ਤੇ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ।
 ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਇਹ ਵੀ ਆਸ ਪ੍ਰਗਟਾਈ ਕਿ ਹਵਾਈ ਅੱਡਾ ਆਰਥਿਕ ਉਤਪ੍ਰੇਰਕ ਵਜੋਂ ਕੰਮ ਕਰੇਗਾ, ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਬਹੁਤ ਕੁਝ ਨੂੰ ਹੁਲਾਰਾ ਦੇਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.