1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਤਹਿਤ 09 ਅਤੇ 10 ਨਵੰਬਰ ਨੂੰ ਵਿਸ਼ੇਸ ਕੈਂਪ

 

ਮਾਲੇਕਰੋਟਲਾ  (ਕਿਮੀ ਅਰੋੜਾ,ਅਸਲਮ ਨਾਜ਼ ,)

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ  ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ 28 ਨਵੰਬਰ ਤੱਕ ਜਾਰੀ ਰਹੇਗਾ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵਲੋਂ ਮਿਤੀ 9 ਨਵੰਬਰ ( ਦਿਨ ਸ਼ਨੀਵਾਰ ), 10 ਨਵੰਬਰ ( ਦਿਨ ਐਤਵਾਰ ) ਅਤੇ 23 ਨਵੰਬਰ (ਦਿਨ ਸ਼ਨੀਵਾਰ ), 24 ਨਵੰਬਰ ( ਦਿਨ ਐਤਵਾਰ ) ਨੂੰ ਆਪਣੇ- ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਉਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਵੋਟਰ ਸੂਚੀ ਵਿਚ ਸ਼ਾਮਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ/ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ/ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਭਾਰਤ ਚੋਣ ਕਮਿਸ਼ਨ ਵਲੋਂ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ, ਜਿਨ੍ਹਾਂ ਦੀ ਸਾਲ 2025 ਦੋਰਾਨ ਕਿਸੇ ਵੀ ਮਿਤੀ ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ , ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੌਰ ਵੋਟਰ ਰਜਿਸਟੇ੍ਸ਼ਨ ਕਰਨ ਸਬੰਧੀ ਐਡਵਾਂਸ ਤੋਰ ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ।ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ/ਪ੍ਰਸਾਰ ਕੀਤਾ ਜਾਵੇ।

Leave a Reply

Your email address will not be published.


*