ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ)
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ  ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ।

ਉਪਰੋਕਤ ਨੂੰ ਧਿਆਨ ਵਿੱਚ ਰੱਖਦੇ  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।

Leave a Reply

Your email address will not be published.


*