ਲੁਧਿਆਣਾ ( ਗੁਰਵਿੰਦਰ ਸਿੱਧੂ ) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਜ਼ਿਲ੍ਹੇ ਭਰ ਦੀਆਂ ਅਨਾਜ਼ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਲਿਫਟਿੰਗ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 18 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਾਜ ਦੀ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਅਨਾਜ ਮੰਡੀਆਂ ਵਿੱਚ ਆਮਦ ਹੋਈ ਹੈ, ਜਿਸ ਵਿੱਚੋਂ 13 ਨਵੰਬਰ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 97.71 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ 3041.70 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
Leave a Reply