ਡੀ.ਸੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਰਾਭਾ (ਲੁਧਿਆਣਾ), 14 ਨਵੰਬਰ ( ਗੁਰਵਿੰਦਰ ਸਿੱਧੂ )  ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਪਿੰਡ ਸਰਾਭਾ (ਲੁਧਿਆਣਾ) ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ. ਕੰਗ, ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਨਵਨੀਤ ਸਿੰਘ ਬੈਂਸ, ਏ.ਡੀ.ਸੀ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ, ਐਸ.ਡੀ.ਐਮਜ਼ ਸਿਮਰਦੀਪ ਸਿੰਘ, ਡਾ. ਬਲਜਿੰਦਰ ਸਿੰਘ ਢਿਲੋਂ, ਰਜਨੀਸ਼ ਅਰੋੜਾ ਅਤੇ ਹੋਰ ਸਾਮਲ ਸਨ। ਡਿਪਟੀ ਕਮਿਸ਼ਨਰ ਨੇ ਸ਼ਹੀਦ ਦੇ ਜੱਦੀ ਘਰ ਵੀ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲੀਸ ਕਪਤਾਨ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ।  ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਅੱਗੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਦੇ ਸਾਰੇ ਪ੍ਰਬੰਧ ਪੁਖਤਾ ਤਰੀਕੇ ਨਾਲ ਕੀਤੇ ਜਾਣਗੇ।

————
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ
– ਅੱਜ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ
– 18 ਤੋਂ 25 ਨਵੰਬਰ ਤੱਕ ਲਏ ਜਾਣਗੇ ਇਤਰਾਜ਼, ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ
ਲੁਧਿਆਣਾ, 14 ਨਵੰਬਰ (000) – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੋਗਤਾ ਮਿਤੀ 01-11-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ 14 ਨਵੰਬਰ 2024 ਨੂੰ ਕੀਤੀ ਜਾਵੇਗੀ, ਜਿਸ ‘ਤੇ 18 ਤੋਂ 25 ਨਵੰਬਰ 2024 ਤੱਕ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਹੋਵੇਗੀ।

ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ਼ ਫਾਰਮ 7, 8 ਅਤੇ 9 ਵਿੱਚ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿੱਤੇ ਜਾਣੇ ਹਨ ਜਿਸਦੇ ਤਹਿਤ ਆਮ ਲੋਕਾਂ ਦੀ ਸਹੂਲਤ ਲਈ 20 ਅਤੇ 21 ਨਵੰਬਰ ਨੂੰ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

Leave a Reply

Your email address will not be published.


*