ਪਰਮਜੀਤ ਸਿੰਘ, ਜਲੰਧਰ
ਜਲੰਧਰ ਸਕੂਲ ਗਦਾਈਪੁਰ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਵੱਲੋਂ ਮੂਲ ਮੰਤਰਾਂ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਅਤੇ ਗੁਰੂ ਜੀ ਦੀਆਂ ਸਾਖੀਆਂ ਸੁਣਾਈਆਂ। ਇਸ ਦੌਰਾਨ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ ਅਤੇ ਬੱਚਿਆਂ ਨੇ ਨਾਮਧਾਰੀ ਮੁਖੀ ਦਲੀਪ ਸਿੰਘ ਵੱਲੋਂ ਸਿਖਾਏ ਏਕਤਾ ਦੇ ਨਾਅਰੇ ਸੁਣਾ ਕੇ ਏਕਤਾ ਦਾ ਸੰਦੇਸ਼ ਦਿੱਤਾ। ਸਾਰੇ ਪ੍ਰਤੀਯੋਗੀਆਂ ਨੂੰ ਨਿਸ਼ਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਟੇਜ ਦਾ ਸੰਚਾਲਨ ਜਸਵੀਰ ਕੌਰ ਨੇ ਕੀਤਾ।
ਜਲੰਧਰ ਵਿੱਦਿਆ ਸੰਮਤੀ ਦੇ ਮੁਖੀ ਪਲਵਿੰਦਰ ਸਿੰਘ ਅਤੇ ਮੁੱਖ ਅਧਿਆਪਕਾ ਰਾਜਪਾਲ ਕੌਰ ਨੇ ਮੁੱਖ ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ| ਇਸ ਮੌਕੇ ਸਵਾਮੀ ਨਿਤਿਆਨੰਦ ਪੁਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਸੀ ਭੇਦਭਾਵ ਦੂਰ ਕਰਕੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਮੁੱਖ ਅਧਿਆਪਕਾ ਰਾਜਪਾਲ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਜੁੜ ਕੇ ਸਾਰਿਆਂ ਨੂੰ ਜੀਵਨ ਵਿੱਚ ਸਫ਼ਲ ਬਣਾਉਣ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਅਜੋਕੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਸਾਨੂੰ ਏਕਤਾ ਦਾ ਉਪਦੇਸ਼ ਦਿੰਦੇ ਹਨ ਅਤੇ ਵਿੱਦਿਆ ਦਾਨ ਕਰਕੇ ਅਨਪੜ੍ਹਤਾ ਨੂੰ ਦੂਰ ਕਰਨ ਵਿੱਚ ਸਹਾਈ ਹੁੰਦੇ ਹਨ। ਇਸ ਸ਼ੁਭ ਮੌਕੇ ‘ਤੇ ਉਨ੍ਹਾਂ ਦੇ ਨਾਲ-ਨਾਲ ਸਮੂਹ ਸਟਾਫ਼ ਜਸਵੀਰ ਕੌਰ, ਰਮਨਪ੍ਰੀਤ ਕੌਰ, ਰੋਜ਼ੀ ਸੱਭਰਵਾਲ, ਕੰਚਨ ਬਾਲਾ, ਸਿੰਧੂ, ਰੇਖਾ ਯਾਦਵ ਆਦਿ ਹਾਜ਼ਰ ਸਨ।
Leave a Reply