August 17, 2026

Justice News

ਅਵਾਮ ਦੀ ਆਵਾਜ਼

ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ 21 ਨਵੰਬਰ ਨੂੰ


ਲੁਧਿਆਣਾ  ( ਗੁਰਵਿੰਦਰ ਸਿੱਧੂ ) ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 21 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ  ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਆਈ.ਏ.ਐਸ ਨੇ ਦੱਸਿਆ ਕਿ ਮਹਾਂਲੇਖਾਕਾਰ, ਅਕਾਊਟੈਂਟ ਜਨਰਲ (ਏ.ਐਡ.ਈ.), ਪੰਜਾਬ ਵਲੋਂ ਮਿਤੀ 21 ਨਵੰਬਰ, 2024 ਨੂੰ ਬੱਚਤ ਭਵਨ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਜਿਸ ਵਿੱਚ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ (ਸੇਵਾ ਮੁਕਤ ਸਰਕਾਰੀ ਮੁਲਾਜ਼ਮਾਂ) ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ।

ਸ਼ਿਕਾਇਤਾਂ ਦੇ ਨਿਪਟਾਰੇ ਹਿੱਤ, ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਇਸ ਪੈਨਸ਼ਨ ਅਦਾਲਤ ਵਿੱਚ ਆਪਣੇ ਵਿਭਾਗ ਦਾ ਨੁਮਾਇੰਦਾ ਸਮੇਤ ਰਿਕਾਰਡ ਭੇਜਣਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵਲੋਂ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੱਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਇਸ ਪੈਨਸ਼ਨ ਅਦਾਲਤ ਦਾ ਲਾਭ ਲੈਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.