ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਚਲਾਇਆ ਵਿਸ਼ੇਸ਼ ਅਭਿਆਨ

ਲੁਧਿਆਣਾ (  ਗੁਰਵਿੰਦਰ ਸਿੱਧੂ ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋ ਜਾਰੀ ਹਦਾਇਤਾਂ ਤਹਿਤ ਜੀਵਨਜੋਤ ਪ੍ਰੋਜੈਕਟ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਮਿਤੀ 19.11.2024 ਅਤੇ 20.11.2024 ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਦੀ ਟੀਮ ਵੱਲੋ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਭਿਆਨ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਥਾਵਾਂ ‘ਤੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਜਾਗਰੂਕ ਕੀਤਾ ਗਿਆ ਜਿਨ੍ਹਾ ਵਿੱਚ ਪਵੇਲੀਅਨ ਮਾਲ ਲਾਈਟਾਂ ਵਾਲਾ ਚੌਂਕ, ਦਮੋਰੀਆਂ ਪੁੱਲ ਨੇੜੇ, ਦੁਰਗਾ ਮਾਤਾ ਮੰਦਿਰ ਨੇੜੇ, ਫਾਊਨਟੇਨ ਚੌਂਕ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੁਰਗਾ ਮਾਤਾ ਮੰਦਿਰ ਦੇ ਨੇੜਿਓ 2 ਬੱਚਿਆਂ ਨੂੰ ਭੀਖ ਮੰਗਦਿਆਂ ਰੈਸਕਿਊ ਕਰਨ ਤੋਂ ਬਾਅਦ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤੀ ਦਿਵਾਈ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਕੀਤਾ ਜਾਵੇ। ਬੱਚਿਆਂ ਅਤੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਹਨਾਂ ਨੂੰ ਭਵਿੱਖ ਵਿੱਚ ਬੱਚਿਆਂ ਤੋਂ ਚਾਈਲਡ ਬੈਗਿੰਗ ਨਾ ਕਰਵਾਉਣ ਲਈ ਵਰਜਿਆ ਗਿਆ। ਟੀਮ ਵਿੱਚ ਸ਼੍ਰੀਮਤੀ ਰੀਤੂ ਸੂਦ (ਆਊਟਰੀਚ ਵਰਕਰ) ਅਤੇ ਸ਼੍ਰੀ ਨਵਦੀਪ ਸਿੰਘ ਤੇ ਹੋਰ ਸ਼ਾਮਲ ਸਨ ।

———–

Leave a Reply

Your email address will not be published.


*