August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੂੰ ਆਪ ਦੇ ਸੂਬਾ ਪ੍ਰਧਾਨ ਬਣਾਏ ਜਾਣ ਤੇ ਵਰਕਰਾਂ ਵਿੱਚ ਖੁਸ਼ੀ ਲਹਿਰ

ਲੌਂਗੋਵਾਲ/////////////// ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਆਪ ਵਰਕਰਾਂ ਵਿੱਚ ਖੁਸ਼ੀ ਲਹਿਰ ਹੈ ਤੇ ਵਰਕਰਾਂ ਵੱਲੋਂ ਵੱਖ-ਵੱਖ ਥਾਂਵਾਂ ‘ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਲੌਂਗੋਵਾਲ ਪ੍ਰਧਾਨ ਸ੍ਰੀ ਵਿੱਕੀ ਵਸ਼ਿਸ਼ਟ ਨੇ ਪ੍ਰੈਸ ਬਿਆਨ ਰਾਹੀਂ ਕੀਤਾ । ਉਹਨਾਂ ਇਸ ਨਿਯੁਕਤੀ ਲਈ ‘ਆਪ’ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੀ ਅਮਨ ਅਰੋੜਾ ਦੀ ਅਗਾਂਹ ਵਧੂ ਸੋਚ ਸਦਕਾ ਸੁਨਾਮ ਹਲਕੇ ਵਿੱਚ ਰਿਕਾਰਡ ਤੋੜ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਦੀ ਮਿਹਨਤ ਤੇ ਵਫ਼ਾਦਾਰੀ ਦਾ ਮੁੱਲ ਪਾਉਂਦਿਆਂ ਇਹ ਅਹਿਮ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ, ਜਿਸ ਦਾ ਫਾਇਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਿਲੇਗਾ ।  ਉਨ੍ਹਾਂ ਕਿਹਾ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹੋਰ ਮਜ਼ਬੂਤੀ ਵੱਲ ਵੱਧੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.