ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ 1 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਸੰਗਰੂਰ ( ਪੱਤਰ ਪ੍ਰੇਰਕ  ) ਪੰਜਾਬ ਦੀਆਂ ਕਰੀਬ ਅੱਧਾ ਦਰਜਨ ਬੇਰੁਜ਼ਗਾਰ ਜਥੇਬੰਦੀਆਂ ਉਪਰ ਅਧਾਰਿਤ ਬੇਰੁਜ਼ਗਾਰ ਸਾਂਝਾ ਮੋਰਚਾ ਆਪਣੇ ਰੁਜ਼ਗਾਰ ਪ੍ਰਾਪਤੀ ਸੰਘਰਸ਼ ਦੀ ਅਗਲੀ ਕੜੀ ਤਹਿਤ ਪਹਿਲੀ ਦਸੰਬਰ ਨੂੰ ਸਥਾਨਕ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ 32 ਮਹੀਨੇ ਵਿੱਚ ਪੰਜਾਬ ਸਰਕਾਰ ਨੇ ਇੱਕ ਵੀ ਅਸਾਮੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਸਗੋਂ ਕਾਂਗਰਸ ਵੇਲੇ ਦੀਆਂ ਜਾਰੀ ਭਰਤੀਆਂ ਨੂੰ ਵੀ ਮੁਕੰਮਲ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ।ਸਕੂਲਾਂ ਵਿੱਚ ਅਧਿਆਪਕ ਭਰਤੀ ਲਈ ਭਰਤੀ ਕੈਲੰਡਰ ਦੇ ਦਾਅਵੇ ਫੋਕੇ ਸਾਬਤ ਹੋ ਚੁੱਕੇ ਹਨ। ਸਿਹਤ ਵਿਭਾਗ ਡੇਂਗੂ ਵਰਗੀ ਭਿਆਨਕ ਬਿਮਾਰੀ ਖਿਲਾਫ ਬਿਨਾ ਮੁਲਾਜਮਾਂ ਤੋ ਜੰਗ ਲੜਨ ਦਾ ਡਰਾਮਾ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਅੱਖਾਂ ਅਸਾਮੀਆਂ ਜਾਰੀ ਕਰਵਾਉਣ, ਥੋਪੀ ਗਈ ਬੇਤੁਕੀ 55 ਪ੍ਰਤੀਸ਼ਤ ਅੰਕ ਦੀ ਸ਼ਰਤ ਰੱਦ ਕਰਵਾਉਣ, ਉਮਰ ਹੱਦ ਛੋਟ, ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਜੀ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ ਉਮਰ ਹੱਦ ਛੋਟ ਸਮੇਤ ਇਸ਼ਤਿਹਾਰ ਜਾਰੀ ਕਰਵਾਉਣ, ਸਬਜੈਕਟ ਕੰਬੀਨੇਸ਼ਨ ਦਰੁਸਤ ਕਰਵਾਉਣ, ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਸਮੇਤ ਭਰਤੀ ਕਰਵਾਉਣ, ਆਰਟ ਐਂਡ ਕਰਾਫ਼ਟ ਦੀਆਂ 250 ਅਸਾਮੀਆਂ ਦਾ ਲਿਖਤੀ ਪੇਪਰ ਤੁਰੰਤ ਕਰਵਾਉਣ ਦੀ ਮੰਗ ਨੂੰ ਲੈਕੇ 1 ਦਸੰਬਰ ਨੂੰ ਬੇਰੁਜ਼ਗਾਰ ਸਾਂਝਾ ਮੋਰਚਾ ਮੁੱਖ ਮੰਤਰੀ ਸਥਾਨਕ ਰਿਹਾਇਸ਼ ਦਾ ਘਿਰਾਓ ਕਰੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਪਰ ਅਨੇਕਾਂ ਵਾਰ ਮੀਟਿੰਗਾਂ ਦੇ ਦਿੱਤੇ ਭਰੋਸੇ ਲਾਰੇ ਬਣ ਚੁੱਕੇ ਹਨ।
ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ ਮੰਗਾਂ:-
1. ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣ।
2. ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਪ੍ਰਤੀਸ਼ਤ ਸ਼ਰਤ ਰੱਦ ਕੀਤੀ ਜਾਵੇ।
3. ਸਿਹਤ ਅਤੇ ਸਿੱਖਿਆ ਵਿਭਾਗ ਸਮੇਤ ਸਾਰੇ ਵਿਭਾਗਾਂ ਵਿੱਚ ਆਉਂਦੀਆਂ ਭਰਤੀਆਂ ਵਿੱਚ ਉਮਰ ਹੱਦ ਦੀ ਛੋਟ ਦੇ ਕੇ ਸਾਰੇ ਓਵਰ ਏਜ਼ ਬੇਰੁਜ਼ਗਾਰਾਂ ਨੂੰ ਇੱਕ ਮੌਕਾ ਦਿੱਤਾ ਜਾਵੇ।ਭਰਤੀਆਂ ਵਿੱਚ ਉਮਰ ਹੱਦ ਦੀ ਉਪਰਲੀ ਉਮਰ ਸੀਮਾ 37 ਤੋ 42 ਸਾਲ ਅਤੇ 42 ਤੋ 47 ਸਾਲ ਕੀਤੀ ਜਾਵੇ।
4. ਆਰਟ ਐਂਡ ਕਰਾਫਟ ਦੀਆਂ 250 ਪੋਸਟਾਂ ਦਾ ਲਿਖਤੀ ਪੇਪਰ ਤੁਰੰਤ ਲਿਆ ਜਾਵੇ।
5. ਉਮਰ ਹੱਦ ਵਿੱਚ ਛੋਟ ਦੇ ਕੇ ਪ੍ਰਾਇਮਰੀ ਸਕੂਲਾਂ ਵਿੱਚ 2000 ਡਰਾਇੰਗ ਟੀਚਰ ਭਰਤੀ ਕੀਤੇ ਜਾਣ।
6. ਲੈਕਚਰਾਰ ਦੀਆਂ ਰੱਦ ਕੀਤੀਆਂ ਅਸਾਮੀਆਂ ਵਿੱਚ ਬਾਕੀ ਹੋਰ ਸਾਰੇ ਵਿਸ਼ਿਆਂ ਦੀਆਂ ਪੋਸਟਾਂ ਐਡ ਕਰਕੇ, ਸਾਰੇ ਵਿਸ਼ਿਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਉਮਰ ਹੱਦ ਛੋਟ ਦਿੱਤੀ ਜਾਵੇ। ਕੰਬੀਨੇਸ਼ਨ ਦਰੁਸਤ ਕੀਤੇ ਜਾਣ।
7. ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਉਮਰ ਹੱਦ ਛੋਟ ਦੇ ਕੇ ਜਾਰੀ ਕੀਤਾ ਜਾਵੇ।
8. ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਮ੍ਰਿਤਕ ਆਸ਼ਰਿਤਾਂ ਨੂੰ ਬਿਨਾ ਸ਼ਰਤ ਰੁਜ਼ਗਾਰ ਦਿੱਤਾ ਜਾਵੇ।

Leave a Reply

Your email address will not be published.


*