ਵਿਧਾਇਕ ਛੀਨਾ ਨੇ ਸਿਟੀ ਗਾਰਡਨ ‘ਚ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਲੁਧਿਆਣਾ  ( ਲਵੀਜਾ ਰਾਏ/ਹਰਜਿੰਦਰ ਸਿੰਘ/ਰਾਹੁਲ ਘਈ)-
ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਪਿੱਪਲ ਚੌਕ ਸਥਿਤ ਸਿਟੀ ਗਾਰਡਨ ਵਿੱਚ 25 ਹਾਰਸ ਪਾਵਰ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।  ਇਸ ਖੇਤਰ ਵਿੱਚ ਕਰੀਬ 12.60 ਲੱਖ ਰੁਪਏ ਦੀ ਲਾਗਤ ਨਾਲ 25 ਐਚਪੀ ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ  ਪਿੱਪਲ ਚੌਕ ਸਥਿਤ ਸਿਟੀ ਗਾਰਡਨ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 20 ਸਾਲਾਂ ਤੋਂ ਪਾਈਪ ਲਾਈਨ ਨਹੀਂ ਪਾਈ ਗਈ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਪਾਰਟੀ ਮੈਂਬਰ ਸੋਹਣ ਲਾਲ ਸ਼ਾਸਤਰੀ, ਜਗਦੇਵ ਧੁੰਨਾ, ਸੁਖਦੇਵ ਸਿੰਘ ਗਰਚਾ, ਜਗਜੀਤ, ਬਲਬੀਰ ਸਿੰਘ ਭੋਲਾ ਵੀ ਹਾਜ਼ਰ ਸਨ।

Leave a Reply

Your email address will not be published.


*