ਲੁਧਿਆਣਾ (ਗੁਰਵਿੰਦਰ ਸਿੱਧੂ ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94(89) ਅਧੀਨ 30 ਫੁੱਟੀ ਰੋਡ, ਸਲੇਮ ਟਾਬਰੀ ਵਿਖੇ ਨਿਊ ਬੀ.ਐਮ.ਪੀ.ਸੀ. ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 40 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।
ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਇਸ ਵਿਸ਼ੇਸ਼ ਪ੍ਰੋਜੈਕਟ ਤਹਿਤ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕਰਦਿਆਂ ਸਨਮਾਨ ਵੀ ਕੀਤਾ ਗਿਆ।
Leave a Reply