ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਸੰਬੋਧਨ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇਤਰਹੀਣਾਂ ਅਤੇ ਵਿਸ਼ੇਸ਼ ਤੌਰ ‘ਤੇ ਅਪੰਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਹੈ, ਉਨ੍ਹਾਂ ਕਿਹਾ ਕਿ ਉਹ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਸਹਿਯੋਗ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਵਿਅਕਤੀਆਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਇਸ ਤਿੰਨ ਰੋਜ਼ਾ ਕ੍ਰਿਕਟ ਲੀਗ ਦੇ ਆਯੋਜਨ ਲਈ ਏਕ ਜੋਤ ਸਪੈਸ਼ਲ-ਏਬਲਡ ਬੱਚੋਂ ਕਾ ਸਕੂਲ ਅਤੇ ਪੰਜਾਬ ਨੇਤਰਹੀਨ ਯੂਵਕ ਐਸੋਸੀਏਸ਼ਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਟੂਰਨਾਮੈਂਟ ਵਿੱਚ ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਕਈ ਟੀਮਾਂ ਭਾਗ ਲੈ ਰਹੀਆਂ ਹਨ, ਜਿਸ ਦਾ ਫਾਈਨਲ ਮੈਚ 2 ਦਸੰਬਰ ਨੂੰ ਹੋਣਾ ਹੈ। ਜਿਸ ਵਿੱਚ ਜੇਤੂ ਨੂੰ 31000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ, ਜਦਕਿ ਉਪ ਜੇਤੂ ਨੂੰ 21000 ਰੁਪਏ ਦਿੱਤੇ ਜਾਣਗੇ।
Leave a Reply