ਵਧੀਕ ਡਿਪਟੀ ਕਮਿਸ਼ਨਰ ਵਲੋਂ ਆਂਗਣਵਾੜੀ ਕੇਂਦਰ ਦਾ ਦੌਰਾ 

ਕਪੂਰਥਲਾ,(ਪੱਤਰ ਪ੍ਰੇਰਕ) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਪਿੰਡ ਖੋਜੇਵਾਲ ਵਿਖੇ ਆਂਗਣਵਾੜੀ ਕੇਂਦਰ ਦਾ ਦੌਰਾ ਕਰਕੇ ਨਵੀਂ ਬਣ ਰਹੀ ਇਮਾਰਤ ਦੇ ਕੰਮ ਦਾ ਜਾਇਜ਼ਾ ਲਿਆ ਗਿਆ ।
ਆਂਗਣਵਾੜੀ ਕੇਂਦਰ ਦੀ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ ਸਿਰ ਇਮਾਰਤ ਦੀ ਉਸਾਰੀ ਦੀ ਨਿਗਰਾਨੀ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ ।
ਇਸ ਤੋਂ ਇਲਾਵਾ ਉਨ੍ਹਾਂ ਮਿਡ-ਡੇ-ਮੀਲ ਦਾ ਖਾਣਾ ਖਾ ਕੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਭੋਜਨ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡਾਇਟ ਚਾਰਟ ਅਨੁਸਾਰ ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਵੇ ।

Leave a Reply

Your email address will not be published.


*