October 6, 2026

Justice News

ਅਵਾਮ ਦੀ ਆਵਾਜ਼

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ 3 ਦਸੰਬਰ ਨੂੰ ਸੇਖਾ ਕਲਾਂ ਵਿਖੇ ਹੋਵੇਗਾ ਪ੍ਰੋਗਰਾਮ ਦਾ ਆਯੋਜਨ

ਮੋਗਾ (ਮਨਪ੍ਰੀਤ ਸਿੰਘ )
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਹਰ ਸਾਲ ਦੀ ਤਰ੍ਹਾਂ ਮਿਤੀ 3 ਦਸੰਬਰ, 2024 ਨੂੰ ਚੜਦੀਕਲ੍ਹਾ ਆਲ ਫਿਜ਼ੀਕਲ ਚੈਲੰਜਡ ਪਰਸਨ ਵੈਲਫੇਅਰ ਸੋਸਾਇਟੀ (ਰਜਿ) ਪੰਜਾਬ ਦੇ ਸਹਿਯੋਗ ਸਦਕਾ  ਪਿੰਡ ਸੇਖਾ ਕਲਾਂ ਮੋਗਾ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਮਨਾਇਆ ਜਾ ਰਿਹਾ ਹੈ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਦੇਣਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਭਰ ਤੋਂ ਦਿਵਿਆਂਗਜਨਾਂ ਦੀ ਭਲਾਈ ਲਈ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਵੱਖ ਵੱਖ ਖੇਤਰ ਵਿੱਚ ਮੁਕਾਮ ਹਾਸਲ ਕਰਨ ਵਾਲੇ ਦਿਵਿਆਂਗਜਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮਾਜਿਕ ਸੁਰੱਖਿਆ ਇਸਤਤੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੌਰਾਨ ਦਿਵਿਆਂਗਜਨ ਆਪਣੀ ਕਲਾ ਦੇ ਪ੍ਰਦਰਸ਼ਨ ਕਰਦੇ ਹੋਏ ਸੱਭਿਆਚਾਰਕ ਅਤੇ ਹੋਰ ਅਲੱਗ ਅਲੱਗ ਪ੍ਰੋਗਰਾਮ ਪੇਸ਼ ਕਰਨਗੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.