August 17, 2026

Justice News

ਅਵਾਮ ਦੀ ਆਵਾਜ਼

ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟੀ.ਏ. ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਮੋਗਾ( ਮਨਪ੍ਰੀਤ ਸਿੰਘ )
ਜਿਹੜੇ ਯੁਵਕ ਟੈਰੀਟੋਰੀਅਲ ਆਰਮੀ ਦੇ ਨਵੰਬਰ, 2024 ਮਹੀਨੇ ਵਿੱਚ ਲੁਧਿਆਣੇ ਵਿਖੇ ਹੋਏ ਸਰੀਰਿਕ ਟੈਸਟ ਵਿੱਚੋਂ ਪਾਸ ਹੋ ਗਏ ਹਨ ਉਹਨਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ 1 ਦਸੰਬਰ, 2024 ਤੋਂ ਚੱਲ ਰਹੀ ਹੈ। ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਜ਼ਿਲ੍ਹਿਆਂ ਦੇ ਸਾਰੇ ਯੁਵਕ ਜੋ ਟੈਰੀਟੋਰੀਅਨ ਆਰਮੀ ਦੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸਵੇਰੇ 8 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠ ਸਕਦੇ ਹਨ।

ਇਹ ਜਾਣਕਾਰੀ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ) ਗੁਰਦਰਸ਼ਨ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਉਮੀਦਵਾਰ ਕੋਲ ਟੀ.ਏ. ਵੱਲੋਂ ਦਿੱਤੀ ਗਈ ਸਰੀਰਿਕ ਫਿੱਟ ਦੀ ਆਰ.ਸੀ. ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਦੀਆਂ ਫੋਟੋ ਕਾਪੀਆਂ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ ਤੋਂ ਇਲਾਵਾ ਇੱਕ ਪਾਸਪੋਰਟ ਸਾਈਜ ਫੋਟੋ, ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਹੋਣਾ ਚਾਹੀਦਾ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।
ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 88728-02046, 78891-75575, 78888-48823 ਉਪਰ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.