ਲੁਧਿਆਣਾ ( ਜਸਟਿਸ ਨਿਊਜ਼ ) ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਸ੍ਰ. ਤਰਸੇਮ ਸਿੰਘ ਭਿੰਡਰ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਸਬੰਧੀ ਸਰਕਾਰ ਵੱਲੋਂ ਗਠਿਤ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਹਿੱਸਾ ਲਿਆ ਜੋ ਸੈਕਟਰ 35—ਏ, ਚੰਡੀਗੜ੍ਹ ਵਿਖੇ਼ ਮੁੱਖ ਦਫ਼ਤਰ ਵਿਖੇ ਹੋਈ ਸੀ।
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸ੍ ਭਿੰਡਰ ਨੇ ਦੱਸਿਆ ਕਿ ਮੀਟਿੰਗ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਸਬੰਧੀ ਵਿਚਾਰ ਵਟਾਂਦਰੇ ਦੇ ਨਾਲ—ਨਾਲ ਪੰਜਾਬ ਰਾਜ ਦੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਕੁਝ ਅਹਿਮ ਮੁੱਦਿਆਂ ਜਿਵੇਂ ਕਿ ਸਟਾਫ਼ ਦੀ ਘਾਟ, ਰਿਜ਼ਰਵ ਕੀਮਤ ਦੇ ਮਤਿਆਂ ਆਦਿ ਨੂੰ ਵੀ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਕਮੇਟੀ ਦੇ ਦੂਜੇ ਮੈਂਬਰਾਂ ਗੁਰਪ੍ਰੀਤ ਸਿੰਘ ਖ਼ਹਿਰਾ ਆਈ.ਏ.ਐਸ., ਉਪ ਸਕੱਤਰ, ਸਥਾਨਕ ਸਰਕਾਰ, ਉਪ ਕੰਟਰੋਲਰ ਵਿੱਤ ਤੇ ਲੇਖ਼ਾ ਅਤੇ ਜਤਿੰਦਰ ਸਿੰਘ ਭੱਲਾ, ਚੇਅਰਮੈਨ, ਨਗਰ ਸੁਧਾਰ ਟਰੱਸਟ, ਬਠਿੰਡਾ ਨੇ ਸ਼ਮੂਲੀਅਤ ਕੀਤੀ।
Leave a Reply