ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ

ਮੋਗਾ  (ਮਨਪ੍ਰੀਤ ਸਿੰਘ)
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।

ਉਨਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਜ਼ਿਲਾ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਨਾ ਹੋਈ ਹੋਵੇ, ਅਜਿਹੀ ਸੰਸਥਾ ਵੱਲੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲਾ ਬਾਲ ਸੁਰੱਖਿਆ ਅਫ਼ਸਰ, ਮੋਗਾ ਨਾਲ 18 ਦਸੰਬਰ, 2024 ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਉਨਾਂ ਦੱਸਿਆ ਕਿ ਜ਼ਿਲਾ ਬਾਲ ਸੁਰੱਖਿਆ ਯੂਨਿਟ, ਮੋਗਾ ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ਉੱਪਰ ਕਮਰਾ ਨੰਬਰ ਬੀ-002,005 ਵਿੱਚ ਸਥਿਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਜਾਂ ਫਿਰ 01636-234447 ਅਤੇ 95018-22488 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*