ਡੀਟੀਐੱਫ ਵੱਲੋਂ 15 ਦਸੰਬਰ ਨੂੰ ਅਮਨ ਅਰੋੜਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਲਈ ਐੱਸਡੀਐੱਮ ਸੁਨਾਮ ਸੌਂਪਿਆ ਨੋਟਿਸ

ਸੁਨਾਮ ਊਧਮ ਸਿੰਘ ਵਾਲਾ////////////// ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਦੀ ਅਗਵਾਈ ਵਿੱਚ ਪੀਟੀਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ 15 ਦਸੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਵੱਲ ਰੋਸ ਮਾਰਚ ਤੇ ਧਰਨਾ ਲਗਾਉਣ ਸੰਬੰਧੀ ਐੱਸਡੀਐੱਮ ਸੁਨਾਮ ਪ੍ਰਮੋਦ ਮਿੱਤਲ ਰਾਹੀਂ ਪੰਜਾਬ ਸਰਕਾਰ ਨੂੰ ਨੋਟਿਸ ਸੌਂਪਿਆ ਗਿਆ। ਇਸ ਸਮੇਂ ਮੰਗ ਕੀਤੀ ਗਈ ਕਿ ਪੀਟੀਆਈ ਅਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਤੁਰੰਤ ਵਾਪਸ ਲਿਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀ.ਟੀ.ਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਦੱਸਿਆ ਕਿ ਸਿੱਖਿਆ ਵਿਭਾਗ (ਡੀਐਸਸੀ ਸੈਕੰਡਰੀ) ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ ਕਰਕੇ ਤਨਖਾਹ ਸਕੇਲ 4400 ਤੋਂ ਘਟਾ ਕੇ 3200 ਕਰਕੇ ਰਿਕਵਰੀ ਕਰਨ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਰਾਹੀਂ ਮਾਰੂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਰਡਰ, ਮਾਸਟਰ ਕਾਰਡ ਤੋਂ ਲੈਕਚਰਾਰ, ਪੀਟੀਆਈ ਤੋਂ ਡੀਪੀਈ, ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ।
ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਡਰਾਇੰਗ ਅਧਿਆਪਕਾਂ ਦਾ ਤਨਖਾਹ ਕਟੌਤੀ ਦਾ ਪੱਤਰ ਵਾਪਸ ਲਿਆ ਜਾਵੇ, ਪੀਟੀਆਈ, ਖੇਤੀਬਾੜੀ ਟੀਚਰ, ਸਲਾਈ ਟੀਚਰ, ਸੰਗੀਤ ਟੀਚਰ ਅਤੇ ਤਬਲਾ ਪਲੇਅਰ ਟੀਚਰਾਂ ਦੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਵਿੱਚ ਪਾਉਣ ਦਾ ਗੈਰ ਵਾਜਬ ਫੈਸਲਾ ਵਾਪਸ ਲਿਆ ਜਾਵੇ, ਇਹਨਾਂ ਕਾਡਰਾਂ ਦੀਆਂ ਪੁਰਾਣੀਆਂ ਪੋਸਟਾਂ ਬਹਾਲ ਕਰਕੇ ਲੋੜ ਅਨੁਸਾਰ ਸਾਰੇ ਸਕੂਲਾਂ ਵਿੱਚ ਨਵੀਆਂ ਅਸਾਮੀਆਂ ਦਿੱਤੀਆਂ ਜਾਣ, ਨਿਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਕੌਮੀ ਸਿਖਿਆ ਨੀਤੀ 2020 ਨੂੰ ਲਾਗੂ ਕਰਨ ਤੇ ਰੋਕ ਲਗਾਈ ਜਾਵੇ ਤੇ ਪੰਜਾਬ ਸਰਕਾਰ ਸਥਾਨਕ ਹਾਲਾਤਾਂ ਅਨੁਸਾਰ ਸੂਬੇ ਦੇ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਲੈ ਕੇ ਆਪਣੀ ਸਿੱਖਿਆ ਨੀਤੀ ਤਿਆਰ ਕਰੇ
ਇਸ ਮੌਕੇ ਮੇਘਰਾਜ, ਦਲਜੀਤ ਸਫੀਪੁਰ, ਰਵਿੰਦਰ ਸਿੰਘ ਦਿੜਬਾ , ਬਲਵਿੰਦਰ ਸਤੌਜ, ਗੁਰਦੀਪ ਚੀਮਾ, ਨਵਦੀਪ ਸਿੰਘ, ਪ੍ਰਦੀਪ ਕੁਮਾਰ, ਨਵਨੀਤ ਸਿੰਘ ਕੁਲਾਰ ਖੁਰਦ, ਰੁਪਿੰਦਰ ਸਿੰਘ ਸੁਨਾਮ, ਅਮਰਿੰਦਰ ਸਿੰਘ ਤੂੰਗਾਂ, ਗੁਰਜਿੰਦਰ ਸਿੰਘ ਲਖਮੀਰ ਵਾਲਾ, ਬੇਅੰਤ ਕੌਰ ਰਾਮਗੜ੍ਹ ਜਵੰਦੇ, ਰਜਿੰਦਰ ਕੌਰ ਮੋਰਾਂਵਾਲੀ, ਅਸੀਸ਼ ਕੁਮਾਰ ਛਾਜਲੀ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin