ਡੀ.ਸੀ ਨੇ ਸਬ-ਰਜਿਸਟਰਾਰ ਲੁਧਿਆਣਾ (ਪੂਰਬੀ) ਦਫਤਰ ਦਾ ਅਚਨਚੇਤ ਨਿਰੀਖਣ ਕੀਤਾ

ਲੁਧਿਆਣਾ (   Gurvinder sidhu) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟ ਨਗਰ ਇਲਾਕੇ ਵਿੱਚ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ ਪੂਰਬੀ) ਦਾ ਅਚਨਚੇਤ ਨਿਰੀਖਣ ਕੀਤਾ।  ਉਨ੍ਹਾਂ ਦੇ ਨਾਲ ਆਈ.ਏ.ਐਸ (ਅੰਡਰ ਟਰੇਨਿੰਗ) ਮੈਡਮ ਕ੍ਰਿਤਿਕਾ ਗੋਇਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ ਪੂਰਬੀ) ਦੇ ਦੌਰੇ ਦੌਰਾਨ ਉਨ੍ਹਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲੇ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਦੇ ਕਰਮਚਾਰੀਆਂ ਬਾਰੇ ਉਨ੍ਹਾਂ ਤੋ ਫੀਡਬੈਕ ਲਈ।  ਉਹਨਾਂ ਨੇ ਬਿਨੈਕਾਰਾਂ ਨਾਲ ਗੱਲਬਾਤ ਕਰਦਿਆਂ ਸਬ-ਰਜਿਸਟਰਾਰ ਦਫ਼ਤਰ ਵਿਖੇ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਠੇ ਕੀਤੇ ਅਤੇ ਸੁਧਾਰਾਂ ਬਾਰੇ ਸੁਝਾਅ ਮੰਗੇ।

ਸ੍ਰੀ ਜਤਿੰਦਰ ਜੋਰਵਾਲ ਨੇ ਸਟਾਫ਼ ਦੇ ਹਾਜ਼ਰੀ ਰਿਕਾਰਡ ਦੀ ਵੀ ਜਾਂਚ ਕੀਤੀ ਅਤੇ ਸਬ ਰਜਿਸਟਰਾਰ ਦੇ ਦਫ਼ਤਰ, ਫਰਦ ਕਾਊਂਟਰ ਅਤੇ ਰਿਕਾਰਡ ਰੂਮਾਂ ਸਮੇਤ ਵੱਖ-ਵੱਖ ਸੈਕਸ਼ਨਾਂ ਦਾ ਦੌਰਾ ਕੀਤਾ।  ਇਸ ਤੋਂ ਇਲਾਵਾ ਉਨ੍ਹਾਂ ਨੇ ਰਜਿਸਟਰੀ ਦੇ ਰਿਕਾਰਡ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਰਜਿਸਟਰੀਆਂ ‘ਤੇ ਦਸਤਖਤ ਕੀਤੇ ਜਾਣ ਅਤੇ ਉਸੇ ਦਿਨ ਮਾਲਕਾਂ ਨੂੰ ਸੌਂਪੇ ਜਾਣ ਨੂੰ ਯਕੀਨੀ ਬਣਾਇਆ ਜਾਵੇ।  ਉਹਨਾਂ ਨੇ ਸਾਰੀਆਂ ਰਜਿਸਟਰੀਆਂ ਲਈ ਇੰਤਕਾਲਾਂ ਦੀ ਤੁਰੰਤ ਪ੍ਰਕਿਰਿਆ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਅਤੇ ਸਟਾਫ ਨੂੰ ਜ਼ੀਰੋ-ਪੈਂਡੈਂਸੀ ਸਥਿਤੀ ਬਣਾਈ ਰੱਖਣ ਲਈ ਆਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਬੈਠਣ ਦੀ ਘਾਟ ਦੀ ਪਛਾਣ ਕੀਤੀ ਅਤੇ ਅਧਿਕਾਰੀਆਂ ਨੂੰ ਤੁਰੰਤ ਵਾਧੂ ਕੁਰਸੀਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਨੇ ਇਮਾਰਤ ਦੇ ਅੰਦਰ ਸਾਫ-ਸਫਾਈ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਉਨ੍ਹਾਂ ਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨ।

Leave a Reply

Your email address will not be published.


*