ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਉਪਰ ਹੀ ਹੋਣਗੀਆਂ ਨਗਰ ਪੰਚਾਇਤ ਚੋਣਾਂ*

ਮੋਗਾ  ( Manpreet singh)
 ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ 13 ਦਸੰਬਰ ਨੂੰ ਮੁਕੰਮਲ ਹੋ ਚੁੱਕੀ ਸੀ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 19 ਨਾਮਜ਼ਦਗੀਆਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 15 ਨਾਮਜ਼ਦਗੀਆਂ ਭਰੀਆਂ ਗਈਆਂ ਸਨ। ਇਹਨਾਂ ਨਾਮਜਦਗੀਆਂ ਦੀ ਪੜਤਾਲ ਉਪਰੰਤ 44 ਨਾਮਜਦਗੀਆਂ ਸਹੀ ਪਾਈਆਂ ਗਈਆਂ। ਨਾਮਜਦਗੀਆਂ ਦੀ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਮਾਪਦੰਡ ਪੂਰੇ ਨਾ ਹੋਣ ਕਰਕੇ ਨਗਰ ਕੌਂਸਲ ਧਰਮਕੋਟ ਵਿੱਚ 22 ਉਮੀਦਵਾਰਾਂ ਦੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 2 ਉਮੀਦਵਾਰਾਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 2 ਉਮੀਦਵਾਰਾਂ ਦੀਆਂ ਨਾਮਜਦਗੀਆਂ ਰੱਦ ਕਰ ਦਿੱਤੀਆਂ ਗਈਆਂ ਸਨ।
ਬਾਘਾਪੁਰਾਣਾ ਦੇ 2 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜਦਗੀਆਂ ਵਾਪਸ ਵੀ ਲੈ ਲਈਆਂ ਹਨ। ਇਸ ਲਈ ਹੁਣ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲ ਦੇ ਹਰੇਕ ਵਾਰਡ ਵਿੱਚ ਸਿਰਫ਼ ਇੱਕ ਇੱਕ ਉਮੀਦਵਾਰ ਹੀ ਰਹਿ ਗਿਆ ਹੈ ਜਦਕਿ ਫਤਿਹਗੜ੍ਹ ਪੰਜਤੂਰ ਦੇ ਦੋ ਵਾਰਡਾਂ 8 ਤੇ 10 ਵਿੱਚ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਇਸਦੇ ਬਾਕੀ ਵਾਰਡਾਂ ਵਿੱਚ ਵੀ ਸਿਰਫ ਇੱਕ ਇੱਕ ਉਮੀਦਵਾਰ ਹੀ ਚੋਣ ਮੈਦਾਨ ਵਿਚ ਰਹਿ ਗਿਆ ਹੈ।
 ਜਾਣਕਾਰੀ ਦਿੰਦਿਆਂ ਜ਼ਿਲਾ ਮੋਗਾ ਦੇ ਵਧੀਕ ਡਿਪਟੀ ਕਮਿਸਨਰ-ਕਮ-ਵਧੀਕ ਜ਼ਿਲਾ ਚੋਣਕਾਰ ਅਫਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਹੁਣ ਉਕਤ ਵਾਰਡਾਂ ਵਿੱਚ ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਉਹਨਾਂ ਦੱਸਿਆ ਕਿ ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਰਾਜਵੰਤ ਸਿੰਘ ਨੂੰ ਸਹਾਇਕ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ। ਬੀ ਡੀ ਪੀ ਓ ਮੋਗਾ 2 ਸ਼੍ਰੀ ਸੁਖਦੀਪ ਸਿੰਘ ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ ਇਸੇ ਤਰਾਂ ਬੀ ਡੀ ਪੀ ਓ ਧਰਮਕੋਟ ਸ਼੍ਰੀ ਸਿਤਾਰਾ ਸਿੰਘ ਨੂੰ ਨਗਰ ਪੰਚਾਇਤ ਫਤਹਿਗੜ ਪੰਜਤੂਰ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਸ਼੍ਰੀ ਪਿ੍ਰਤਪਾਲ ਸਿੰਘ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published.


*