August 17, 2026

Justice News

ਅਵਾਮ ਦੀ ਆਵਾਜ਼

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 3661 ਕੇਸਾਂ ਦਾ ਨਿਪਟਾਰਾ

ਮੋਗਾ ( Manpreet singh)
ਜ਼ਿਲ੍ਹਾ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਬਿਸ਼ਨ ਸਰੂਪ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 22 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 10 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 11 ਬੈਂਚ ਬਣਾਏ ਗਏ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 6026 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 2988 ਪ੍ਰੀ-ਲਿਟੀਗੇਟਿਵ ਅਤੇ 673 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 208457625/- ਰੁ: ਦੇ ਅਵਾਰਡ ਪਾਸ ਕੀਤੇ ਗਏ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 08.03.2025 ਨੂੰ ਲਗਾਈ ਜਾਵੇਗੀ।
(ਕੈਪਸ਼ਨ: 1. ਸ਼੍ਰੀ ਬਿਸ਼ਨ ਸਰੂਪ ਮਾਨਯੋਗ ਇੰਚਾਰਜ ਜਿਲਾ ਤੇ ਸੈਸ਼ਨ ਜੱਜ ਮੋਗਾ ਅਤੇ ਸ਼੍ਰੀ ਸੰਜੀਵ ਕੁੰਦੀ ਵਧੀਕ ਜਿਲਾ ਤੇ ਸੈਸ਼ਨ ਜੱਜ ਮੋਗਾ ਦੋਹਾਂ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।

  1. ਸ਼੍ਰੀ ਬਿਸ਼ਨ ਸਰੂਪ ਮਾਨਯੋਗ ਜਿਲਾ ਤੇ ਸੈਸ਼ਨ ਜੱਜ ਮੋਗਾ ਤੇ ਸ਼੍ਰੀਮਤੀ ਸ਼ਿਲਪੀ ਗੁਪਤਾ ਸੀ.ਜੇ.ਐੱਮ. ਮੋਗਾ ਦੋਹਾਂ ਧਿਰਾਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।)

Leave a Reply

Your email address will not be published. Required fields are marked *

Copyright © All rights reserved. | Newsphere by AF themes.