August 17, 2026

Justice News

ਅਵਾਮ ਦੀ ਆਵਾਜ਼

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨ ਦਾ ਠਾਕੁਰ ਦਲੀਪ ਸਿੰਘ ਨੇ ਦਿੱਤਾ ਸੁਨੇਹਾ

ਪਰਮਜੀਤ ਸਿੰਘ, ਜਲੰਧਰ
 ਵਰਤਮਾਨ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਸਮੁੱਚੇ ਸੰਸਾਰ ਨੂੰ ਜਾਗਰੂਕ ਕਰਦੇ ਹੋਏ ਆਖਿਆ ਕਿ  ਕ੍ਰਿਸਮਸ ਦਾ ਤਿਉਹਾਰ ਮਨਾਉਣ ਦੀ ਬਜਾਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ। ਕਿਉਂਕਿ ਕ੍ਰਿਸਮਸ ਦਾ ਤਿਉਹਾਰ ਸਾਡਾ ਭਾਰਤ ਵਾਸੀਆਂ ਦਾ ਨਹੀਂ। ਕ੍ਰਿਸਮਸ ਦੇ ਦਿਨਾਂ ਵਿੱਚ ਧਰਮ, ਦੇਸ਼ ਦੀ ਰੱਖਿਆ ਵਾਸਤੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ, ਚਾਰੇ ਸਾਹਿਬਜ਼ਾਦਿਆਂ ਅਤੇ ਹਜ਼ਾਰਾਂ ਸਿੱਖਾਂ ਦੀ ਸ਼ਹੀਦੀ ਹੋਈ ਸੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.