August 17, 2026

Justice News

ਅਵਾਮ ਦੀ ਆਵਾਜ਼

ਨਗਰ ਕੌਂਸਲ ਖੰਨਾ ਦੇ ਵਾਰਡ ਨੰਬਰ-2 ਦੇ ਪੋਲਿੰਗ ਸਟੇਸ਼ਨ ਨੰਬਰ-4 ‘ਤੇ 23 ਦਸੰਬਰ ਨੂੰ ਦੁਬਾਰਾ ਵੋਟਿੰਗ ਹੋਵੇਗੀ 

ਖੰਨਾ (ਲੁਧਿਆਣਾ) ( ਜਸਟਿਸ ਨਿਊਜ਼) ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੋਮਵਾਰ (23 ਦਸੰਬਰ) ਨੂੰ ਨਗਰ ਕੌਂਸਲ ਖੰਨਾ ਦੇ ਵਾਰਡ ਨੰਬਰ-2 ਵਿੱਚ ਇੱਕ ਪੋਲਿੰਗ ਸਟੇਸ਼ਨ ਨੰਬਰ-4 ‘ਤੇ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ ਹਨ।
ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਜਿਸ ਤੋਂ ਬਾਅਦ ਉੱਥੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਵੋਟਿੰਗ ਲਈ ਰਾਖਵੀਂ ਈ.ਵੀ.ਐਮ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਵੋਟਰਾਂ ਨੂੰ ਕੱਲ੍ਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.