August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 26 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ ( Manpreet singh)

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸਦੀ ਲਗਾਤਾਰਤਾ ਵਿੱਚ 26 ਦਸੰਬਰ 2024 ਦਿਨ ਵੀਰਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਭਾਰਤ ਫਾਇਨੈਂਸ਼ੀਅਲ ਇੰਕਲੂਜ਼ਨ ਲਿ. ਦੁਆਰਾ ਇੱਕ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਅਸਿਸਟੈਂਟ ਟ੍ਰੇਨੀ (ਲੋਨ ਲਈ) ਦਸਵੀਂ, ਬਾਰਵੀਂ ਪਾਸ ਅਤੇ ਇਸ ਤੋਂ ਉੱਪਰ ਯੋਗਤਾ ਵਾਲੇ ਪ੍ਰਾਰਥੀ (ਲੜਕੇ-ਲੜਕੀਆਂ ਦੋਨੋਂ) ਇੰਟਰਵਿਊ ਦੇ ਸਕਦੇ ਹਨ। ਇਸ ਕੈਂਪ ਵਿੱਚ 18 ਤੋਂ 28 ਸਾਲ ਤੱਕ ਦੇ ਪ੍ਰਾਰਥੀ ਹਿਸਾ ਲੈ ਸਕਦੇ ਹਨ, ਇੰਟਰਵਿਊ ਦੇ ਸਕਦੇ ਹਨ।  ਇਸ ਕੈਂਪ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 1 ਵਜੇ ਤੱਕ ਦਾ ਹੋਵੇਗਾ।

ਇਸ ਸਬੰਧੀ ਸ਼੍ਰੀਮਤੀ ਡਿੰਪਲ ਥਾਪਰ ਜ਼ਿਲ੍ਹਾ ਰੋਜ਼ਗਾਰ ਉ਼ਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪ ਵਿੱਚ ਉਮੀਦਵਾਰਾਂ ਦੀ ਇੰਟਰਵਿਊ ਜਰੀਏ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹਾ ਮੋਗਾ ਦੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਬੇਰੋਜ਼ਗਾਰ ਅਤੇ ਚਾਹਵਾਨ ਪ੍ਰਾਰਥੀ ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਤੱਕ ਹੋਵੇ, ਵਿਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ, ਰੀਜਿਊਮ, ਆਧਾਰ ਕਾਰਡ ਲੈ ਕੇ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਰੋਜ਼਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।

ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਮੋਗਾ ਚਿਨਾਬ-ਜੇਹਲਮ ਬਲਾਕ, ਤੀਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੈਸਲੇ ਦੇ ਸਾਹਮਣੇ ਅਤੇ ਹੈਲਪਲਾਈਨ ਨੰਬਰ 62392—66860 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਦੇ ਸੋਸ਼ਲ ਮੀਡੀਆ ਅਕਾਊਂਟ ਜਿਵੇਂ ਫੇਸਬੁਕ “ਡੀ.ਬੀ.ਈ.ਈ “ਮੋਗਾ ਤੇ ਵੀ ਸਬੰਧਿਤ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.