ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਜੀ ਬਾਰੇ ਭੱਦੀ ਸ਼ਬਦਾਵਲੀ ਕਰਨਾ ਬੇਹੱਦ ਨਿੰਦਣਯੋਗ ਹੈ। ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਅਤੇ ਦਿਹਾਤੀ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੇ ਨਾਲ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਅਤੇ ਸਮੂਹ ਅਹੁੱਦੇਦਾਰ ਅਤੇ ਵਰਕਰ ਸਹਿਬਾਨਾਂ ਵੱਲੋਂ ਭਾਜਪਾ ਸਰਕਾਰ ਦੀ ਦਲਿਤ ਵਿਰੋਧੀ ਨੀਤੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗ੍ਰਹਿ ਮੰਤਰੀ ਵੱਲੋਂ ਅਸਤੀਫ਼ੇ ਦੀ ਮੰਗ ਕਰਦਿਆਂ ਐੱਸ.ਡੀ.ਐੱਮ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ।
Leave a Reply