ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਭਵਾਨੀਗੜ੍ਹ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਮੋਬਾਈਲ ਫੋਨ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ 5 ਮੋਟਰਸਾਈਕਲਾਂ ਤੇ 3 ਮੋਬਾਈਲਾਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟਰੱਕ ਯੂਨੀਅਨ ਭਵਾਨੀਗੜ੍ਹ ਵਿਖੇ ਮੌਜੂਦ ਸਨ ਤਾਂ ਮੁਖਬਰ ਖਾਸ਼ ਨੇ ਉਨ੍ਹਾਂ ਸੂਚਨਾ ਦਿੱਤੀ ਕਿ ਗੁਰਦੀਪ ਸਿੰਘ ਉਰਫ ਬਿੱਟੂ ਪੁੱਤਰ ਪਰਗਟ ਸਿੰਘ, ਪ੍ਰਦੀਪ ਸਿੰਘ ਉਰਫ ਵਿੱਕੀ ਪੁੱਤਰ ਸਰਬਜੀਤ ਸਿੰਘ ਤੇ ਪਰਮਿੰਦਰ ਸਿੰਘ ਉਰਫ ਪਿੰਕਾ ਪੁੱਤਰ ਨਰਿੰਦਰ ਸਿੰਘ ਸਾਰੇ ਵਾਸੀ ਭਵਾਨੀਗੜ੍ਹ ਕਥਿਤ ਤੌਰ ’ਤੇ ਮੋਟਰਸਾਈਕਲ ਚੋਰੀ ਕਰਨ ਤੇ ਰਾਹ ਜਾਂਦੇ ਵਿਅਕਤੀਆਂ ਤੋਂ ਮੋਬਾਈਲ ਖੋਹ ਕਰਨ ਦੇ ਆਦੀ ਹਨ ਤੇ ਇਹ ਸਾਰੇ ਅੱਜ ਚੋਰੀ ਦੇ ਮੋਟਰਸਾਈਕਲ ਰਾਹੀਂ ਲੁੱਟੇ ਹੋਏ ਮੋਬਾਈਲ ਸਮੇਤ ਭਵਾਨੀਗੜ੍ਹ ਆ ਰਿਹੇ ਹਨ ਉਨ੍ਹਾਂ ਦੱਸਿਆ ਕਿ ਮੁਖਬਰ ਖਾਸ ਦੀ ਸੂਚਨਾ ਦੇ ਅਧਾਰ ’ਤੇ ਉਨ੍ਹਾਂ ਵੱਲੋਂ ਆਲੋਅਰਖ ਰੋਡ ਉਪਰ ਸੂਏ ਦੇ ਪੁੱਲ ਉਪਰ ਨਾਕਾਬੰਦੀ ਕਰਕੇ ਜਦੋਂ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਪੁਲਸ ਪਾਰਟੀ ਨੇ ਉਕਤ ਤਿੰਨਾਂ ਨੂੰ ਚੋਰੀ ਦੇ ਇਕ ਮੋਟਰਸਾਈਕਲ ਤੇ ਖੋਹ ਕੀਤੇ ਤਿੰਨ ਮੋਬਾਈਲਾਂ ਸਮੇਤ ਇਨ੍ਹਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਫੜੇ ਗਏ ਉਕਤ ਗਿਰੋਹ ਦੇ ਤਿੰਨਾਂ ਮੈਂਬਰਾਂ ਤੋਂ ਕੀਤੀ ਪੁੱਛ-ਗਿੱਛ ਦੌਰਾਨ ਇਨ੍ਹਾਂ ਦੀ ਨਿਸ਼ਾਨਦੇਹੀ ਉਪਰ ਪੁਲਸ ਨੇ ਇਨ੍ਹਾਂ ਵੱਲੋਂ ਚੋਰੀ ਕੀਤੇ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ।
Leave a Reply