ਅਗਨੀਵੀਰ ਫੌਜ ਦੀ ਭਰਤੀ ਦਾ ਪੋਰਟਲ ਜਨਵਰੀ ਦੇ ਪਹਿਲੇ ਹਫ਼ਤੇ ਖੁੱਲ੍ਹਣ ਦੀ ਸੰਭਾਵਨਾ

ਮੋਗਾ   (  Justice News)  ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ੍ਹ ਜਾਵੇਗਾ ਅਤੇ ਕੰਪਿਊਟਰ ਆਧਾਰਿਤ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ।

          ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਜ਼ਿਲ੍ਹਿਆਂ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਨੂੰ ਦੱਸਿਆ ਕਿ ਉਹ ਯੁਵਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ  www.joinindianarmy.nic.in ਤੇ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ , ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਤੋਂ ਇਲਾਵਾ ਦੋ ਪਾਸਪੋਰਟ ਸਾਈਜ ਫੋਟੋਆਂ, ਇੱਕ ਕਾਪੀ, ਇੱਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ।

          ਉਹਨਾਂ ਦੱਸਿਆ ਕਿ ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਛਾਤੀ ਬਿਨ੍ਹਾ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਣੀ ਚਾਹੀਦੀ ਹੈ। ਯੁਵਕ ਘੱਟੋ ਘੱਟ 10 ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਣਾ ਚਾਹੀਦਾ ਹੈ ਜਾਂ 12ਵੀਂ ਪਾਸ ਹੋਣਾ ਚਾਹੀਦਾ ਹੈ।

          ਉਹਨਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 78891-75575, 98777-12697,78888-48823 ਉਪਰ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin