Haryana News

ਚੰਡੀਗੜ੍ਹ, 11 ਜਨਵਰੀ – ਹਰਿਆਣਾ ਨੂੰ ਵਿਸ਼ਵ ਸਿੱਖਿਆ ਦਾ ਕੇਂਦਰ ਬਣਾਉਣ ਲਈ ਨਾਇਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਖੇਤਰ ਵਿਚ ਥੋੜ੍ਹਾ ਬਦਲਾਅ ਕਰਦੇ ਹੋਏ ਸਕੂਲਾਂ ਵਿੱਚ ਬਦਲਾਅ ਕੀਤਾ ਜਾਵੇਗਾ। ਇਸ ਸਬੰਧ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ ਕਿ ਸਾਰੇ ਸਕੂਲਾਂ ਵਿਚ ਕੌਮੀ ਸਿੱਖਿਆ ਨੀਤੀ ਅਨੁਸਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਅਨੁਪਾਤ ਨੂੰ ਯਕੀਨੀ ਕਰਦੇ ਹੋਏ ਗੁਣਵੱਤਾ ਸਿੱਖਿਆ ਦਿੱਤੀ ਜਾਵੇ। ਸਕੂਲਾਂ ਵਿਚ ਅਧਿਆਪਕਾਂ ਦੀ ਵਿਵਸਥਾ ਯਕੀਨੀ ਕਰਨ ਲਈ ਨਵੇਂ ਸਿਰੇ ਤੋਂ ਕੰਮ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵੱਜੋਂ ਆਉਣ ਵਾਲੇ ਵਿਦਿਅਕ ਸੈਸ਼ਨ ਨਾਲ ਸੂਬੇ ਵਿਚ ਕੋਈ ਵੀ ਸਕੂਲ ਅਜਿਹਾ ਨਹੀਂ ਬਚੇਗਾ, ਜਿੱਥੇ ਅਧਿਆਪਕਾਂ ਦੀ ਕਮੀ ਹੋਵੇ।

ਮੁੱਖ ਮੰਤਰੀ ਸ਼ੁਕਰਵਾਰ ਨੂੰ ਦੇਰ ਸ਼ਾਮ ਮੌਲਿਕ ਸਿੱਖਿਆ, ਸਕੂਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਹਾਜ਼ਿਰ ਸਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਬਿੰਦੂਵਾਰ ਸਮੀਖਿਆ ਕਰਦੇ ਹੋਏ ਆਦੇਸ਼ ਦਿੱਤੇ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਵਿਵਸਥਾ ਕਰਨ ਲਈ ਰਾਸ਼ਨਲਾਇਜੇਸ਼ਨ ਕਰਕੇ ਵਿਅਪਕ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਕਿਧਰੇ ਕਿਸੇ ਸਕੂਲ ਵਿਚ ਅਧਿਆਪਕਾਂ ਦੀ ਕਮੀ ਹੈ ਤਾਂ ਉਸ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਅਧਿਆਪਕਾਂ ਦੀ ਕਮੀ ਨਹੀਂ ਹੈ, ਸਿਰਫ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਅਧਿਆਪਕਾਂ ਦੀ ਤੈਨਾਤੀ ਦੀ ਵਿਵਸਥਾ ਯਕੀਨੀ ਕੀਤੀ ਜਾਵੇ। ਨਵੇਂ ਵਿਦਿਅਕ ਸੈਸ਼ਨ ਤੋਂ ਪਹਿਲਾਂ ਸਾਰੇ ਵਿਵਸਥਾਵਾਂ ਪੂਰੀ ਕਰ ਲਈ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪ੍ਰਤੀ ਜਨਤਾ ਵਿਚ ਭਰੋਸਾ ਪੈਦਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਣ ਆਉਣ। ਸਰਕਾਰ ਹਰੇਕ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ ਅਨੁਸਾਰ ਬੱਚਿਆਂ ਨੂੰ ਸੰਸਕਾਰ ਵਾਲਾ ਬਣਾਉਣ ਤੇ ਸਭਿਆਚਾਰਕ ਗਿਆਨ ਦੇਣ ਲਈ ਅੱਠਵੀਂ ਜਮਾਤ ਤਕ ਗੀਤਾ ਨੂੰ ਸਿਲੇਬਸ ਵਿਚ ਸ਼ਾਮਿਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਊਰਜਾਵਨ ਬਣਾਉਣ ਲਈ ਸਕੂਲਾਂ ਵਿਚ ਖੇਡ ਅਤੇ ਸਵੱਛਤਾ ਨੂੰ ਲਾਜ਼ਿਮੀ ਕੀਤਾ ਜਾਵੇ। ਨਾਲ ਹੀ, ਅਧਿਆਪਕਾਂ ਦਾ ਵੀ ਕੌਸ਼ਲ ਵਿਕਾਸ ਕੀਤਾ ਜਾਵੇ ਤਾਂ ਜੋ ਉਹ ਨਵੀਂ-ਨਵੀਂ ਪ੍ਰਣਾਲੀਆਂ ਅਨੁਸਾਰ ਬੱਚਿਆਂ ਨੂੰ ਪੜ੍ਹਾ ਸਕਣ। ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿਚ ਬੁਨੀਆਦੀ ਸਹੂਲਤਾਂ ਵਰਗੀਆਂ ਪੀਣ ਵਾਲਾ ਪਾਣੀ, ਪਖਾਨੇ ਦੀ ਵਿਵਸਥਾ ਤੇ ਸਵੱਛਤਾ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਬਲਾਕ ਪੱਧਰ ‘ਤੇ ਮਾਡਲ ਸੰਸਕ੍ਰਿਤ ਸਕੂਲ ਖੋਲ੍ਹੇ, ਜੋ ਸੀਬੀਐਸਸੀ ਬੋਰਡ ਤੋਂ ਮਾਨਤਾ ਪ੍ਰਾਪਤ ਹੈ। ਇੰਨ੍ਹਾਂ ਸਕੂਲਾਂ ਵਿਚ ਬੱਚਿਆਂ ਨੂੰ ਅੰਗ੍ਰੇਜੀ ਮੀਡਿਅਮ ਸਮੇਤ ਗਣਿਤ ਤੇ ਵਿਗਿਆਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਇੰਨ੍ਹਾਂ ਸਕੂਲਾਂ ਵਿਚ ਦਾਖਲਾ ਲੈਣ ਦੀ ਹੋੜ ਲਗੀ ਹੈ, ਇਸ ਲਈ ਬਲਾਕ ਪੱਧਰ ‘ਤੇ ਮਾਡਲ ਸੰਸਕ੍ਰਿਤੀ ਸਕੂਲਾਂ ਦੀ ਗਿਣਤੀ ਵੱਧਾਈ ਜਾਵੇ।

ਮੁੱਖ ਮੰਤਰੀ ਐਲਾਨਾਂ ਦੀ ਸਮੀਖਿਆ ਕਰਦੇ ਹੋਏ ਨਾਇਬ ਸਿੰਘ ਸੈਣੀ ਨੇ ਆਦੇਸ਼ ਦਿੱਤੇ ਕਿ ਪੈਂਡਿੰਗ ਵਿਕਾਸ ਕੰਮਾਂ ਨੂੰ ਤੁਰੰਤ ਗਤੀ ਨਾਲ ਪੂਰਾ ਕੀਤਾ ਜਾਵੇ। ਹਰੇਕ ਕੰਮ ਲਈ ਸਮੇਂ ਸੀਮਾ ਤੈਅ ਕੀਤੀ ਜਾਵੇ ਅਤੇ ਉਸ ਸਮੇਂ ਸੀਮਾ ਵਿਚ ਵੀ ਕੰਮ ਪੂਰਾ ਕੀਤਾ ਜਾਵੇ। ਬੇਲੋਂੜ੍ਹੀ ਦੇਰੀ ਕਿਸੇ ਵੀ ਤਰ੍ਹਾਂ ਨਾਲ ਬਰਦਾਸ਼ਤ ਨਹੀਂ ਕੀਤੀ ਜਾਵੇਗ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਕਿ ਸਿੱਖਿਆ ਵਿਭਾਗ ਦੇ ਇੰਜੀਨੀਅਰਿੰਗ ਵਿੰਗ ਦੇ ਕੰਮਾਂ ਲਈ ਹੋਰ ਵਿਭਾਗਾਂ ਦੇ ਐਸਕਈਐਨ ਕੰਮ ਤੈਅ ਸਮੇਂ ਵਿਚ ਪੂਰਾ ਨਹੀਂ ਕਰਦੇ ਹਨ ਉਨ੍ਹਾਂ ਵਿਰੁੱਧ ਵੀ ਸਖਤ ਕਦਮ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਸਿੱਖਿਆ ਲੈਣ ਰਹੇ ਹਰੇਕ ਬੱਚੇ ਨੂੰ ਟ੍ਰੈਕ ਕੀਤਾ ਜਾਵੇਗਾ ਕਿ ਉਹ 12ਵੀਂ ਜਮਾਤ ਤੋਂ ਬਾਅਦ ਕਿਸੇ ਸੰਸਥਾਨ ਵਿਚ ਸਿੱਖਿਆ ਲੈ ਰਹੇ ਹਨ। ਹਰਿਆਣਾ ਤੋਂ ਬਾਹਰ ਵੀ ਜੇਕਰ ਕੋਈ ਬੱਚਾ ਸਿੱਖਿਆ ਲੈ ਰਹੇ ਹਨ ਤਾਂ ਉਸ ਦੀ ਵੀ ਜਾਣਕਾਰੀ ਰੱਖੀ ਜਾਵੇ ਤਾਂ ਜੋ ਸੂਬੇ ਦਾ ਕੋਈ ਵੀ ਬੱਚਾ ਸਿੱਖਿਆ ਦੇ ਬੁਨਿਆਦੀ ਅਧਿਕਾਰ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਦਾ ਮੰਤਵ ਹਰਿਆਣਾ ਨੂੰ ਸਿੱਖਿਆ ਦੇ ਖੇਤਰ ਵਿਚ ਵਿਸ਼ਵ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਏਆਈ ਦੇ ਸਮੇਂ ਵਿਚ ਅਸੀਂ ਆਧੁਨਿਕ ਸਿੱਖਿਆ ਵਿਚ ਮਾੜੇ-ਮੋਟੇ ਬਦਲਾਅ ਕਰਨੇ ਹੋਣਗੇ। ਇਸ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਕੰਮ ਨੂੰ ਗੰਭੀਰਤਾ ਨਾਲ ਲੈਣ। ਜਦੋਂ ਵੀ ਮੀਟਿੰਗ ਵਿਚ ਮੀਟਿੰਗ ਵਿਚ ਆਉਣ ਤਾਂ ਉਨ੍ਹਾਂ ਨੂੰ ਹਰੇਕ ਜਾਣਕਾਰੀ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸਖਤ ਲਿਹਾਜੇ ਵਿਚ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਕਾਰਜ ਪ੍ਰਣਾਲੀ ਵਿਚ ਸੁਧਾਰ ਕਰਨ, ਕਿਸੇ ਵੀ ਪੱਧਰ ‘ਤੇ ਕੰਮ ਵਿਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉੱਚੇਰੀ ਸਿੱਖਿਆ ਵਿਭਾਗ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਰੇਕ ਕਾਲਜ ਵਿਚ ਬੁਨਿਆਦੀ ਢਾਂਚਾ ਸਮੇਤ ਸਹੂਲਤਾਂ ‘ਤੇ ਰਿਪੋਰਟ ਪੇਸ਼ ਕੀਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਾਲਜਾਂ ਵਿਚ ਸਮਾਟ ਕਲਾਸ ਰਾਹੀਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀਆਂ ਲਈ ਵਿਵਸਥਾ ਬਣਾਉਣ ਲਈ ਢਾਂਚਾ ਤਿਆਰ ਕੀਤਾ ਜਾਵੇ। ਜਿਸ ਨਾਲ ਪੇਂਡੂ ਖੇਤਰ ਦੇ ਬੱਚਿਆਂ ਨੂੰ ਵੀ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਧੀਆ ਵਿਵਸਥਾ ਮਿਲ ਸਕੇਗੀ।

ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਾਲਜਾਂ ਦੇ ਭਵਨ ਬਣਨ ਰਹੇ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਨਾਲ ਹੀ ਇਹ ਵੀ ਯਕੀਨੀ ਕੀਤਾ ਜਾਵੇ ਕਿ ਭਵਨਾਂ ਦੇ ਨਿਰਮਾਣ ਪੂਰਾ ਹੋਣ ਤਕ ਹੋਰ ਕਿਸੇ ਭਵਨਾਂ ਵਿਚ ਚਲ ਰਹੀ ਇੰਨ੍ਹਾਂ ਕਾਲਜ ਦੀ ਜਮਾਤਾਂ ਵਿਚ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਕਾਲਜ ਭਵਨਾਂ ‘ਤੇ ਸੌਰ ਪੈਨਲ ਲਗਾਏ ਜਾਣ। ਹਰੇਕ ਕਾਲਜ ਵਿਚ ਚਾਰਦਿਵਾਰੀ, ਪਾਣੀ ਤੇ ਪਖਾਨੇ ਦੀ ਵਿਵਸਥਾ ਭਵਨਾਂ ਦੀ ਮੁਰੰਮਤ ਸਬੰਧੀ ਸਾਰੀ ਤਰ੍ਹਾਂ ਦੀ ਵਿਵਸਥਾ ਨੂੰ ਲੋੜ ਅਨੁਸਾਰ ਲਗਾਤਾਰ ਯਕੀਨੀ ਕੀਤਾ ਜਾਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਦਾ ਸੰਕਲਪ ਹੈ ਕਿ ਬੱਚਿਆਂ ਨੂੰ ਗੁਣਵੱਤਾ ਵਾਲੀ ਪੜ੍ਹਾਈ ਸਮੱਗਰੀ ਮਹੁੱਇਆ ਕਰਵਾਉਣ ਲਈ ਸ਼ਹਿਰਾਂ ਵਿਚ ਲਾਇਬ੍ਰੇਰੀ ਸਥਾਪਿਤ ਕੀਤੇ ਜਾਣ। ਇਸ ਦਿਸ਼ਾ ਵਿਚ ਪਹਿਲ ਦੇ ਆਧਾਰ ‘ਤੇ ਪੰਚਕੂਲਾ ਵਿਚ ਇਕ ਵੱਡੀ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇ ਤਾਂ ਜੋ ਪੰਚਕੂਲਾ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਨਾ ਜਾਣਾ ਪਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰੇਕ 20 ਕਿਲੋਮੀਟਰ ‘ਤੇ ਇਕ ਕਾਲਜ ਸਥਾਪਿਤ ਕੀਤਾ ਹੋਇਆ ਹੈ, ਇਸ ਲਈ ਹਰੇਕ ਕਾਲਜ ਵਿਚ ਲਾਇਬ੍ਰੇਰੀ ਸਥਾਪਿਤ ਕੀਤਾ ਜਾਵੇ ਅਤੇ ਕਾਲਜ ਬੰਦ ਹੋਣ ਤੋਂ ਬਾਅਦ ਵੀ ਇਹ ਲਾਇਬ੍ਰੇਰੀ ਖੁਲ੍ਹੇ ਰਹਿਣਗੇ ਤਾਂ ਜੋ ਬੱਚੇ ਉੱਥੇ ਜਾ ਕੇ ਪੜ੍ਹ ਸਕਣਗੇ।

ਮੀਟਿੰਗ ਵਿਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਕੌਮੀ ਸਿੱਖਿਆ ਨੀਤੀ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ ਲਈ ਘੱਟ ਸਮੇਂ ਤੇ ਲੰਬੇ ਸਮੇਂ ਦੇ ਟੀਚਿਆਂ ਨੂੰ ਤੈਅ ਸਮੇਂ ਵਿਚ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪੜ੍ਹਾਈ ਸਮੱਗਰੀ ਦੀ ਵੰਡ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ ਅਨੁਸਾਰ ਸਕੂਲਾਂ ਵਿਚ ਵਿਦੇਸ਼ੀ ਭਾਸ਼ਾ ਸਿੱਖਣ ਦੀ ਦਿਸ਼ਾ ਵਿੱਚ ਵੀ ਵਿਸ਼ੇਸ਼ ਯਤਨ ਕੀਤੇ ਜਾਣ ਤਾਂ ਜੋ ਬੱਚਿਆਂ ਨੂੰ ਮਾਂ-ਬੋਲੀ ਦੇ ਨਾਲ-ਨਾਲ ਵਿਦੇਸ਼ਾ ਭਾਸ਼ਾ ਵਿਚ ਮਾਹਿਰ ਬਣਾਇਆ ਜਾ ਸਕੇ ਤਾਂ ਜੋ ਵਿਸ਼ਵ ਪੱਧਰ ‘ਤੇ ਉਨ੍ਹਾਂ ਨੇ ਰੁਜ਼ਗਾਰ ਦੇ ਵੱਧ ਮੌਕੇ ਆਸਾਨੀ ਨਾਲ ਮਿਲ ਸਕਣ।

ਸਿੱਖਿਆ ਮੰਤਰੀ ਨੇ ਆਦੇਸ਼ ਦਿੱਤੇ ਕਿ ਫੀਲਡ ਦਫਤਰਾਂ ਵਿਚ ਕੋਈ ਸਾਲਾਂ ਤੋਂ ਇਕ ਹੀ ਅਹੁੱਦੇ ‘ਤੇ ਤੈਨਾਤ ਅਧਿਆਪਕਾਂ ਨੂੰ ਆਦੇਸ਼ ਜਾਰੀ ਕੀਤੇ ਜਾਣ ਕਿ ਉਹ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਵੀ ਪੜ੍ਹਾਉਣ। ਉਨ੍ਹਾਂ ਕਿਹਾ ਕਿ ਅਧਿਕਾਰੀ ਸਮੇਂ ਰਹਿੰਦੇ ਆਪਣੀ ਕਾਰਜਪ੍ਰਣਾਲੀ ਨੂੰ ਸਹੀ ਕਰਨ ਅਤੇ ਜਮੀਨੀ ਪੱਧਰ ‘ਤੇ ਯੋਜਨਾਵਾਂ ਨੂੰ ਲਾਗੂ ਕਰਨਾ ਯਕੀਨੀ ਕਰਨ। ਅਗਲੀ ਮੀਟਿੰਗ ਵਿਚ ਸਮੀਖਿਆ ਦੌਰਾਨ ਕਿਧਰੇ ਕੋਈ ਕਮੀ ਪਾਈ ਪਈ ਤਾਂ ਸਬੰਧਤ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਉਨ੍ਹਾਂ ਨੇ ਪੰਚਕੂਲਾ ਦੇ ਸੈਕਟਰ 12 ਸਥਿਤ ਸਾਰਥਕ ਸਕੂਲ ਦਾ ਦੌਰਾ ਕੀਤਾ ਸੀ ਅਤੇ ਵਿਵਸਥਾਵਾਂ ਦਾ ਜਾਇਜਾ ਲਿਆ ਸੀ। ਸਾਰਥਕ ਸਕੂਲ ਦੇ ਤਹਿਤ ਹਰੇਕ ਸਕੂਲ ਨੂੰ ਇਕ ਆਦਰਸ਼ ਸਕੂਲ ਬਣਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਵਿਵਸਥਾ ਬਦਲਾਅ ਕਰਦੇ ਹੋਏ ਸਕੂਲਾਂ ਦੀ ਤਸਵੀਰ ਬਦਲਨੀ ਚਾਹੀਦੀ ਹੈ ਤਾਂ ਜੋ ਮਾਂ-ਪਿਓ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲੈਣ ਲਈ ਭੇਜਣ। ਉਨ੍ਹਾਂ ਕਿਾਹ ਕਿ ਨਵੇਂ ਵਿਦਿਅਕ ਸੈਸ਼ਨ ਤੋਂ ਪਹਿਲਾਂ ਸਾਰੀ ਵਿਵਸਥਾ ਯਕੀਨੀ ਕੀਤੀ ਜਾਣ ਤਾਂ ਜੋ ਸਕੂਲਾਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਰਹੇ।

ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਜਮਾਤ 3 ਤਕ ਕੌਮੀ ਸਿੱਖਿਆ ਨੀਤੀ ਦੇ ਮਾਪਦੰਡਾਂ ਨੂੰ ਸੌ ਫੀਸਦੀ ਲਾਗੂ ਕਰ ਦਿੱਤਾ ਗਿਆ ਹੈ ਅਤੇ ਇਸ ਸਾਲ ਵਿਚ 7ਵੀਂ ਜਮਾਤ ਤਕ ਕੌਮੀ ਸਿੱਖਿਆ ਨੀਤੀ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰ ਦਿੱਤਾ ਜਾਵੇਗਾ। ਸਿੱਖਿਆ ਨੀਤੀ ਦੇ ਅਨੁਸਾਰ ਕੋਰਸ ਵਿਚ ਬਦਲਾਅ ਕੀਤੇ ਗਏ ਹਨ ਅਤੇ ਇਸ ਵਿਦਿਅਕ ਸੈਸ਼ਨ ਵਿਚ ਨਵੇਂ ਸਿਲੇਬਸ ਅਨੁਸਾਰ ਕਿਤਾਬਾਂ ਦਿੱਤੀ ਜਾਵੇਗੀ। ਇੰਨ੍ਹਾਂ ਹੀ ਨਹੀਂ, ਫਰਾਂਸ ਐਂਬੈਸੀ ਨਾਲ ਫ੍ਰੈਂਚ ਭਾਸ਼ਾ ਸਿੱਖਾਉਣ ਲਈ ਐਮਓਯੂ ਕਰਨ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿਚ ਵਿਦੇਸ਼ੀ ਭਾਸ਼ਾ ਸਿਖਾਈ ਜਾ ਸਕੇ।

ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਡਿਜੀਟਲ ਸਿੱਖਿਆ ਨੂੰ ਪ੍ਰੋਤਸਾਹਨ ਦਿੰਦੇ ਹੋਏ 22 ਕਾਲਜਾਂ ਵਿਚ ਸਮਾਰਟ ਕਲਾਸਰੂਮ ਬਣਾਏ ਗਏ ਹਨ। 48 ਸਰਕਾਰੀ ਕਾਲਜਾਂ ਵਿਚ 83 ਲੈਬ ਸਥਾਪਿਤ ਕੀਤੀ ਗਈ ਹੈ। ਕੌਮੀ ਸਿੱਖਿਆ ਨੀਤੀ ਅਨੁਸਾਰ ਮਲਟੀ ਡਿਸੀਪਿਲਨਰੀ ਟੀਚਿੰਗ ਕਾਂਸੇਪਟ ਨੂੰ ਲਾਗੂ ਕੀਤਾ ਗਿਆ ਹੈ।

ਮੀਟਿੰਗ ਵਿਚ ਮੁੱਖ ਸਕੱਤਰ ਡਾ.ਵਿਵੇਕ ਜੋਸ਼ੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁਲੱਰ, ਉੱਚੇਰੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਸਕੂਲ ਸਿੱਖਿਆ ਦੇ ਪ੍ਰਧਾਨ ਸਕੱਤਰ ਪੰਕਜ ਅਗਰਵਾਲ, ਮੁੱਖ ਮੰਤਰੀ ਦੇ ਡਿਪਟੀ ਪ੍ਰਧਾਨ ਸਕੱਤਰ ਯਸ਼ਪਾਲ ਯਾਦਵ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਿਰ ਸਨ।

ਸਲਸਵਿਹ/2025

Leave a Reply

Your email address will not be published.


*