ਸੀ-ਪਾਟੀਟ ਕੈਂਪ ‘ਚ ਫੌਜ (ਅਗਨੀਵੀਰ) ਦੀ ਭਰਤੀ ਲਈ ਟਰਾਇਲ ਭਲਕੇ

ਲੁਧਿਆਣਾ   ( Justice News)ਸੀ-ਪਾਈਟ ਕੈਂਪ, ਲੁਧਿਆਣਾ ਵਿਖੇ ਫੌਜ (ਅਗਨੀਵੀਰ ਦੀ ਭਰਤੀ ਲਈ ਲਿਖਤੀ ਅਤੇ ਫਿਜੀਕਲ ਤਿਆਰੀ ਕਰਵਾਈ ਜਾਣੀ ਹੈ ਜਿਸ ਸਬੰਧੀ 15, 16 ਅਤੇ 17 ਜਨਵਰੀ, 2025 ਨੂੰ ਟਰਾਇਲ ਲਏ ਜਾਣਗੇ।

ਸੀ-ਪਾਈਟ ਕੈਂਪ, ਲੁਧਿਆਣਾ ਦੇ ਟ੍ਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕੋਟਲਾ ਦੇ ਚਾਹਵਾਨ ਯੁਵਕਾਂ ਲਈ ਫੌਜ (ਅਗਨੀਵੀਰ) ਦੀ ਭਰਤੀ ਲਈ 15, 16 ਅਤੇ 17 ਜਨਵਰੀ ਨੂੰ ਫਿਜੀਕਲ ਟਰਾਇਲ ਲਏ ਜਾਣਗੇ।

ਟ੍ਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਚਾਹਵਾਨ ਨੌਜਵਾਨ, ਫਿਜੀਕਲ ਅਤੇ ਲਿਖਤੀ ਟੈਸਟ ਦੀ ਤਿਆਰੀ ਲਈ ਜ਼ਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਆਧਾਰ ਕਾਰਡ, 10ਵੀਂ ਜਮਾਤ ਜਾਂ 12ਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਫੋਟੋਆਂ ਸ਼ਾਮਲ ਹਨ, ਨਾਲ ਰਿਪੋਰਟ ਕਰ ਸਕਦੇ ਹਨ।

ਟ੍ਰੇਨਿੰਗ ਅਫ਼ਸਰ ਨੇ ਅੱਗੇ ਦੱਸਿਆ ਕਿ ਟਰਾਇਲ ਵਿੱਚ ਸਫਲ ਹੋਏ ਯੁਵਕਾਂ ਨੂੰ ਤਿੰਨ ਮਹੀਨੇ ਲਈ ਟ੍ਰੇਨਿੰਗ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78885-86296 ਅਤੇ 98766-17258 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

——-
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ 18 ਜਨਵਰੀ ਨੂੰ
ਲੁਧਿਆਣਾ, 14 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਜ਼ਿਲ੍ਹਾ ਲੁਧਿਆਣਾ ਵਿੱਚ ਸਾਲ 2025-26 ਲਈ 6ਵੀਂ ਜਮਾਤ ਦੇ ਦਾਖਲੇ ਲਈ ਦਾਖਲਾ ਪ੍ਰੀਖਿਆ 18 ਜਨਵਰੀ (ਸ਼ਨੀਵਾਰ) ਨੂੰ ਹੋਵੇਗੀ ਜਿਸਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 1:30 ਤੱਕ ਹੋਵੇਗਾ।

ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ 2860 ਵਿਦਿਆਰਥੀ ਭਾਗ ਲੈਣ ਜਾ ਰਹੇ ਹਨ। ਇਹ ਪ੍ਰੀਖਿਆ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 11 ਸੈਂਟਰਾਂ ‘ਤੇ ਲਈ ਜਾਵੇਗੀ ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮਲਟੀਪਰਪਜ) ਲੜਕੇ, ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਾਰਤ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਖੋਵਾਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਲਵਾਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਜਗਰਾਉਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ, ਸਿੱਧਵਾਂ ਬੇਟ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਡੇਹਲੋਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ, ਮਾਛੀਵਾੜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ, ਦੋਰਾਹਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ, ਰਾਏਕੋਟ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ, ਸਮਰਾਲਾ ਸ਼ਾਮਲ ਹਨ।

ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕਿਸੇ ਪ੍ਰੀਖਿਆਰਥੀ ਨੂੰ ਹਾਲੇ ਐਡਮਿਟ ਕਾਰਡ ਪ੍ਰਾਪਤ ਨਹੀਂ ਹੋਇਆ ਤਾਂ ਉਹ ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ਨਾਲ ਸੰਪਰਕ ਕਰ ਸਕਦਾ ਹੈ। ਉਪਰੋਕਤ ਐਡਮਿਟ ਕਾਰਡ ਐਨ.ਵੀ.ਐਸ. ਦੀ ਦਫਤਰੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin