ਲੁਧਿਆਣਾ ( Justice News)ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ‘ਲੈਟਰਲ ਐਂਟਰੀ ਸਿਲੈਕਸ਼ਨ ਟੈਸਟ – 2025’ ਦਾ ਆਯੋਜਨ ਮਿਤੀ 08 ਫਰਵਰੀ, 2025 ਨੂੰ ਕੀਤਾ ਜਾਵੇਗਾ।ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ ਲਿੰਕ https://cbseitms.nic.in/2024/ nvsix ਤੋਂ ਡਾਊਨਲੋਡ ਕਰ ਸਕਦੇ ਹਨ ਜਦਕਿ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਲਿੰਕ https://cbseitms.nic.in/2024/ nvsxi_11 ‘ਤੇ ਉਪਲੱਬਧ ਹੋਣਗੇ।
ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਸਬੰਧੀ 9ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ ਜਦਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ 11ਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਵਿਧਾਇਕ ਛੀਨਾ ਵੱਲੋਂ ਪਿੰਡ ਨਿਊ ਗਿਆਸਪੁਰਾ ‘ਚ ਪਾਰਕ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ
– ਕਿਹਾ! ਪ੍ਰੋਜੈਕਟ ਤਹਿਤ ਕਰੀਬ 14 ਲੱਖ ਰੁਪਏ ਖਰਚ ਕੀਤੇ ਜਾਣਗੇ
– ਕਿਹਾ! ਪ੍ਰੋਜੈਕਟ ਤਹਿਤ ਕਰੀਬ 14 ਲੱਖ ਰੁਪਏ ਖਰਚ ਕੀਤੇ ਜਾਣਗੇ
ਲੁਧਿਆਣਾ ( Justice News)
– ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਪਿੰਡ ਨਿਊ ਗਿਆਸਪੁਰਾ ਵਿਖੇ ਪਾਰਕ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 14.17 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਸਰਬਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਤਾਂ ਜੋ ਵਸਨੀਕਾਂ ਨੂੰ ਹਰਿਆ-ਭਰਿਆ ਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।
Leave a Reply