ਖਾਲਸਾ ਕਾਲਜ (ਲੜਕੀਆਂ) ‘ਚ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 24 ਜਨਵਰੀ ਨੂੰ

ਲੁਧਿਆਣਾ  ( Justice News)ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 24 ਜਨਵਰੀ, 2025 ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਸਥਾਨਕ ਖਾਲਸਾ ਕਾਲਜ (ਲੜਕੀਆਂ), ਰਾਣੀ ਝਾਂਸੀ ਰੋਡ, ਸਿਵਲ ਲਾਈਨਜ਼ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 40 ਤੋ ਵੱਧ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਲੁਧਿਆਣਾ ਸ਼੍ਰੀ ਅਮਰਜੀਤ ਬੈਂਸ ਵੱਲੋ ਦੱਸਿਆ ਗਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਸਿਰਫ ਲੜਕੀਆਂ ਭਾਗ ਲੈ ਸਕਦੀਆਂ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੋੋਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਮੀਦਵਾਰ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ।

ਡੀ.ਬੀ.ਈ.ਈ., ਲੁਧਿਆਣਾ ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼੍ਰੀਮਤੀ ਜਸਵਿੰਦਰ ਕੋਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*