August 17, 2026

Justice News

ਅਵਾਮ ਦੀ ਆਵਾਜ਼

ਸੀ-ਪਾਈਟ ਕੈਂਪ ਲੁਧਿਆਣਾ ‘ਚ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਦੇ ਟਰਾਇਲ 27, 28 ਤੇ 29 ਜਨਵਰੀ ਨੂੰ

ਲੁਧਿਆਣਾ  ( Justice News)ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ  ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕੋਟਲਾ ਦੇ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਚਾਹਵਾਨ ਯੁਵਕਾਂ ਲਈ ਸੀ-ਪਾਈਟ ਕੈਂਪ, ਲੁਧਿਆਣਾ ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ ਮਿਤੀ 27, 28 ਅਤੇ 29 ਜਨਵਰੀ 2025 ਨੂੰ ਟਰਾਇਲ ਲਏ ਜਾਣਗੇ।

ਸਕਿਊਰਿਟੀ ਗਾਰਡ ਟ੍ਰੇਨਿੰਗ ਲਈ ਉਮਰ ਸੀਮਾ 18 ਤੋਂ 25 ਸਾਲ ਨਿਰਧਾਰਿਤ ਕੀਤੀ ਗਈ ਹੈ। ਚਾਹਵਾਨ ਨੌਜਵਾਨ ਵਿਦਿਅਕ ਯੋਗਤਾਂ 10ਵੀ, 12ਵੀ ਅਤੇ ਉੱਚ ਸਿੱਖਿਆ ਦੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਨਾਲ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।

ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਟਰਾਇਲ ਵਿੱਚ ਪਾਸ ਹੋਏ ਯੁਵਕਾਂ ਲਈ ਤਿੰਨ ਮਹੀਨੇ ਸਕਿਊਰਟੀ ਗਾਰਡ ਟ੍ਰੇਨਿੰਗ, ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਕਿਊਰਟੀ ਗਾਰਡ ਟ੍ਰੇਨਿੰਗ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ।

ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78885-86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.