August 17, 2026

Justice News

ਅਵਾਮ ਦੀ ਆਵਾਜ਼

ਥਾਣਾ ਸੁਲਤਾਨਵਿੰਡ ਵੱਲੋਂ 840 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ 

 ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ
ਅੰਮ੍ਰਿਤਸਰ
ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਿਦਾਇਤਾਂ ਤੇ ਵਿਸ਼ਾਲਜੀਤ ਸਿੰਘ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਪ੍ਰਵੇਸ਼ ਚੋਪੜਾ ਏਸੀਪੀ ਦੱਖਣੀ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਮੋਹਿਤ ਕੁਮਾਰ ਮੁੱਖ ਅਫ਼ਸਰ ਥਾਣਾ ਸੁਲਤਾਨਵਿੰਡ ਅੰਮ੍ਰਿਤਸਰ ਦੀ ਪੁਲਿਸ ਪਾਰਟੀ ਐਸ.ਆਈ ਚੰਦਰ ਮੋਹਨ  ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੋਸ਼ੀ ਗੁਰਵੰਤ ਸਿੰਘ ਉਰਫ਼ ਮੰਗਾ ਪੁੱਤਰ ਗੁਰਨਾਮ ਸਿੰਘ ਵਾਸੀ ਮੀਰਾਂਕੋਟ ਕਲਾਂ ਅੰਮ੍ਰਿਤਸਰ ਅਤੇ ਪਲਵਿੰਦਰ ਸਿੰਘ ਉਰਫ਼ ਸਨੀ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮੀਰਾਂਕੋਟ ਖੁਰਦ ਥਾਣਾ ਕੰਬੋਜ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ  840 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹਨਾਂ ਤੇ ਮੁਕੱਦਮਾਂ ਨੰਬਰ 09 ਮਿਤੀ 21-1-2025 ਜੁਰਮ 21-ਬੀ,21-ਸੀ,61, 85 ਐਨਡੀਪੀਸੀ ਐਕਟ ਅਧੀਨ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਬਰੀਕੀ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ  ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.