ਬਠਿੰਡਾ (ਜਸਟਿਸ ਨਿਊਜ਼ ਬਿਊਰੋ) ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ,ਸੰਗਤ ਡਾ ਪਾਮਿਲ ਬਾਂਸਲ ਜੀ ਦੀ ਯੋਗ ਅਗਵਾਈ ਹੇਠ ‘ਨੈਸ਼ਨਲ ਟੀਬੀ ਅਲੀਮੀਨੇਸ਼ਨ ਪ੍ਰੋਗਰਾਮ’ ਤਹਿਤ ਪਿੰਡ ਜੱਸੀ ਬਾਗ ਵਾਲੀ ਵਿਖੇ 100 ਦਿਨਾਂ ਦੇ ਟੀਵੀ ਮੁਕਤ ਅਭਿਆਨ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ, ਇਸ ਮੁਹਿੰਮ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ, ਪਿੰਡ ਦੀਆਂ ਜਨਤਕ ਥਾਵਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਪਿੰਡ ਦੇ ਖੇਡ ਸਟੇਡੀਅਮ ਵਿਖੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਇਕੱਤਰ ਕਰਕੇ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਇਕੱਤਰ ਲੋਕਾਂ ਨੂੰ ਜਾਗਰੂਕ ਕਰਦਿਆਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸ੍ਰੀਮਤੀ ਮਲਕੀਤ ਕੌਰ ਨੇ ਦੱਸਿਆ ਕਿ ਟੀਬੀ ਇੱਕ ਸਕਰਮਿਤ ਬਿਮਾਰੀ ਹੈ ਜੋ ਆਮ ਤੌਰ ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ, ਉਨਾਂ ਨੇ ਟੀਬੀ ਦੀ ਬਿਮਾਰੀ ਦੇ ਲੱਛਣ, ਬਚਾਅ ਅਤੇ ਇਲਾਜ ਬਾਰੇ ਦੱਸਿਆ। ਇਸ ਤੋਂ ਇਲਾਵਾ ਮਲਟੀਪਰਪਜ਼ ਸਿਹਤ ਕਰਮਚਾਰੀ ਹਰਮੀਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਟੀਬੀ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ ਅਤੇ ਸ਼ੱਕੀ ਪਾਏ ਜਾਣ ਵਾਲੇ ਲੋਕਾਂ ਦੇ ਟੈਸਟ ਅਤੇ ਐਕਸ-ਰੇ ਵੀ ਮੁਫਤ ਕੀਤੇ ਜਾਂਦੇ ਹਨ, ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਸਰਕਾਰ ਵੱਲੋਂ ਆਰਥਿਕ ਮਦਦ ਵੀ ਦਿੱਤੀ ਜਾਂਦੀ ਹੈ, ਇਸ ਮੌਕੇ ਮਲਟੀਪਰਪਜ਼ ਸਿਹਤ ਕਰਮਚਾਰੀ (ਫੀਮੇਲ) ਮਨਪ੍ਰੀਤ ਕੌਰ ਨੇ ਇਸ ਅਭਿਆਨ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਆਸ਼ਾ ਵਰਕਰਾਂ ਅਮਨਦੀਪ ਕੌਰ ਅਤੇ ਸੋਮਾ ਰਾਣੀ ਵੀ ਮੌਜੂਦ ਸਨ।
Leave a Reply