ਮੋਗਾ (ਮਨਪ੍ਰੀਤ ਸਿੰਘ )
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਫਰਵਰੀ/ਮਾਰਚ-2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਜ਼ਿਲ੍ਹਾ ਮੋਗਾ ਅੰਦਰ ਵੱਖ-ਵੱਖ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੁੱਚੇ ਪਰੀਖਿਆ ਕੇਂਦਰਾਂ ਤੇ ਧਾਰਾ 144 ਲਗਾਉਣ ਲਗਾਉਣੀ ਜਰੂਰੀ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹਮ ਹੁਕਮ 19 ਫਰਵਰੀ ਤੋਂ 4 ਅਪ੍ਰੈਲ, 2025 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਲਾਗੂ ਰਹਿਣਗੇ।
Leave a Reply