ਭਵਾਨੀਗੜ੍ਹ, ( ਹੈਪੀ ਸ਼ਰਮਾ )-ਭਵਾਨੀਗੜ ਬਲਿਆਲ ਰੋਡ ਉੱਪਰ ਸੰਘਣੀ ਅਬਾਦੀ ਵਾਲੇ ਖੇਤਰ ’ਚ ਸ਼ਹਿਰ ਨਿਵਾਸੀਆਂ ਦੇ ਵਿਰੋਧ ਦੇ ਬਾਵਜੂਦ ਇੱਕ ਨਿੱਜੀ ਕੰਪਨੀ ਵੱਲੋਂ ਇਕ ਘਰ ਅੰਦਰ ਲਗਾਏ ਜਾ ਰਹੇ ਮੋਬਾਈਲ ਟਾਵਰ ਦੇ ਵਿਰੋਧ ਵਿੱਚ ਸ਼ਹਿਰ ਨਿਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਪੱਕਾ ਮੋਰਚਾ ਰੁਪਿੰਦਰ ਸਿੰਘ ਹੈਪੀ ਰੰਧਾਵਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਤੇ ਹਰਵਿੰਦਰ ਸਿੰਘ ਗੋਲਡੀ ਤੂਰ ਸਾਬਕਾ ਕੌਂਸਲਰ ਦੇ ਯਤਨਾ ਸਦਕਾ ਘਰ ਦੇ ਮਾਲਕ ਬਲਵਿੰਦਰ ਸਿੰਘ ਖੰਗੂੜਾ ਵੱਲੋਂ ਆਪਣੇ ਘਰ ਅੰਦਰ ਟਾਵਰ ਨਾ ਲਗਾਉਣ ਦੀ ਸ਼ਹਿਰ ਨਿਵਾਸੀਆਂ ਦੀ ਮੰਗ ਨੂੰ ਮੰਨ ਲੈਣ ਤੇ ਅੱਜ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਰੁਪਿੰਦਰ ਸਿੰਘ ਹੈਪੀ ਰੰਧਾਵਾ, ਹਰਵਿੰਦਰ ਸਿੰਘ ਗੋਲਡੀ ਤੂਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਾਲਕ ਆਗੂ ਮਨਜੀਤ ਸਿੰਘ ਘਰਾਚੋਂ, ਕੁਲਦੀਪ ਸਿੰਘ ਲਾਡੀ ਬਖੋਪੀਰ, ਸ਼ਹਿਰੀ ਇਕਾਈ ਦੇ ਪ੍ਰਧਾਨ ਹਰਦੇਵ ਸਿੰਘ, ਅਵਤਾਰ ਸਿੰਘ ਤਾਰੀ ਆਪ ਆਗੂ, ਮਨਦੀਪ ਅੱਤਰੀ ਪ੍ਰਧਾਨ ਬ੍ਰਾਹਮਣ ਸਭਾ ਤੇ ਮੰਗਤ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਹੋਰ ਆਗੂਆਂ ਨੇ ਆਪਣੇ ਘਰ ਅੰਦਰ ਟਾਵਰ ਨਾ ਲਗਾਉਣ ਦੇ ਸੰਗਤ ਦੇ ਫੈਸਲੇ ਨੂੰ ਮੰਨਣ ਲਈ ਸਾਬਕਾ ਕੌਂਸਲਰ ਮਨਜੀਤ ਕੌਰ ਦੇ ਪੁੱਤਰ ਬਲਵਿੰਦਰ ਸਿੰਘ ਖੰਗੂੜਾ ਦਾ ਧੰਨਵਾਦ ਕੀਤਾ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ਹਿਰ ਤੇ ਪਿੰਡਾਂ ਅੰਦਰ ਸੰਘਣੀ ਅਬਾਦੀ ਵਾਲੇ ਖੇਤਰਾਂ ਇਹ ਟਾਵਰ ਨਹੀਂ ਲੱਗਣ ਦੇਣਗੇ। ਇਸ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਸੰਘਣੀ ਅਬਾਦੀ ਵਾਲੇ ਖੇਤਰਾਂ ’ਚ ਟਾਵਰ ਲਗਾਉਣ ਲਈ ਕਿਸੇ ਵੀ ਕੰਪਨੀ ਨੂੰ ਐਨ.ਓ.ਸੀ ਜਾਰੀ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਇਸ ਪੱਕੇ ਮੋਰਚੇ ਦੀ ਅਗਵਾਈ ਕਰਨ ਵਾਲੇ ਗੁਰਪ੍ਰੀਤ ਸਿੰਘ ਬਾਬਾ, ਜੌਗਿੰਦਰ ਸਿੰਘ ਸੈਕਟਰੀ, ਕਰਨੈਲ ਸਿੰਘ ਤਲਵੰਡੀ, ਰਾਮ ਸਿੰਘ ਤੇ ਕਰਨੈਲ ਸਿੰਘ ਸਾਬਕਾ ਪ੍ਰਧਾਨ ਐਫ਼.ਸੀ.ਆਈ ਪੱਲੇਦਾਰ ਮਜ਼ਦੂਰ ਯੂਨੀਅਨ ਸਮੇਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਵਾਲੀਆਂ ਮਹਿਲਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਹੈਪੀ ਸ਼ਰਮਾ ਈਸ਼ਰ ਸਿੰਘ, ਰਮੇਸ਼ ਸਿੰਗਲਾ, ਗੁਰਮੀਤ ਸਿੰਘ ਆਪ ਆਗੂ, ਪ੍ਰੇਮ ਆਸਟਾ, ਨਛੱਤਰ ਸਿੰਘ, ਸਤਨਾਮ ਸਿੰਘ ਲੋਟੇ, ਮਲਕੀਤ ਸਿੰਘ ਗੰਡਾਸ਼ਾ, ਜੋਨੀ ਗਰਗ, ਗਜੇਂਦਿਰ ਰਾਜ ਪੁਰੋਹਿਤ, ਹਰਬੰਸ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਵੇਦ ਪ੍ਰਕਾਸ਼, ਬਲਜਿੰਦਰ ਸਿੰਘ, ਪ੍ਰਦੀਪ ਆਸ਼ਟਾ, ਦਵਿੰਦਰ ਸਿੰਘ, ਵਕੀਲ ਬਾਂਸਲ, ਗੁਰਮੀਤ ਪਨੇਸ਼ਰ, ਡਾ. ਗੁਰਬਚਨ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਤੇ ਹੋਰ ਸ਼ਹਿਰ ਨਿਵਾਸੀ ਮੌਜੂਦ ਸਨ
ਫੋਟੋ ਧਰਨੇ ਦੀ ਸਮਾਪਤੀ ਮੌਕੇ ਮਕਾਨ ਮਾਲਕ ਬਲਵਿੰਦਰ ਸਿੰਘ ਖੰਗੂੜਾ ਤੇ ਧਰਨੇ ਦੀ ਅਗਵਾਈ ਕਰਨ ਵਾਲੇ ਸਾਰੇ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਸ਼ਹਿਰ ਨਿਵਾਸੀ। ਫੋਟੋ: (ਹੈਪੀ ਸ਼ਰਮਾ)
Leave a Reply