August 17, 2026

Justice News

ਅਵਾਮ ਦੀ ਆਵਾਜ਼

ਸੀ-ਪਾਈਟ ਕੈਂਪ ਕੈਂਧਿਆਣਾ ‘ਚ ਦੂਸਰੇ ਬੈਚ ਦੀ ਸਿਖਲਾਈ ਸ਼ੁਰੂ – ਫੌਜ (ਅਗਨੀਵੀਰ) ਦੀ ਭਰਤੀ ਲਈ ਦਿੱਤੀ ਜਾ ਰਹੀ ਹੈ ਟਰੇਨਿੰਗ

ਲੁਧਿਆਣਾ ( ਜਸਟਿਸ ਨਿਊਜ਼    ) ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੌਜ (ਅਗਨੀਵੀਰ) ਦੀ ਭਰਤੀ ਲਈ ਦੂਸਰੇ ਬੈਚ ਦੀ ਟਰੇਨਿੰਗ ਸ਼ੁਰੂ ਕੀਤੀ ਗਈ ਹੈ।
ਉਨ੍ਹਾ ਦੱਸਿਆ ਕਿ ਜਿਲ੍ਹਾ ਲੁਧਿਆਣਾ ਦੇ ਜੋ ਯੁਵਕ ਆਰਮੀ ਅਗਨੀਵੀਰ ਦੀ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਭਲਕੇ 22, 23, 24 ਅਤੇ 25 ਫਰਵਰੀ, 2025 ਤੱਕ ਆ ਕੇ ਟਰਾਇਲ ਦੇ ਸਕਦੇ ਹਨ।

ਚਾਹਵਾਨ ਯੁਵਕ ਕੈਪ ਵਿੱਚ ਆ ਕੇ ਫਿਜੀਕਲ ਅਤੇ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਕੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਲਾਭ ਲੈ ਸਕਦੇ ਹਨ। ਲਿਖਤੀ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਲਾਜ਼ਮੀ ਹਨ ਜਿਨ੍ਹਾਂ ਵਿੱਚ ਆਧਾਰ ਕਾਰਡ, ਦਸਵੀ ਕਲਾਸ ਜਾਂ ਬਾਂਰਵੀ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਸ਼ਾਮਲ ਹਨ।

ਕੈਂਪ ਦੇ ਟ੍ਰੇਨਿੰਗ ਅਫਸਰ ਨੇ ਦੱਸਿਆ ਹੈ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 78885-86296 ਅਤੇ 98766-17258 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.