ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੁਨਰ ਵਿਕਾਸ ਰਾਹੀਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਸੰਪੂਰਨ ਰੋਜ਼ੀ-ਰੋਟੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੁਧਿਆਣਾ  ( ਜ .ਨ  ) – ਨਸ਼ਾਖੋਰੀ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਬਰਾਬਰ ਮੌਕੇ ਮਿਲਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਉਨ੍ਹਾਂ ਲਈ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਨਾਲ ਪੁਨਰਵਾਸ ਨੂੰ ਜੋੜਨਾ ਹੈ, ਇਹਨਾਂ ਵਿਅਕਤੀਆਂ ਨੂੰ ਸਮਾਜ ਵਿੱਚ ਮੁੜ ਏਕੀਕ੍ਰਿਤ ਕਰਕੇ ਆਮ ਜੀਵਨ ਜੀਉਣ ਵਿੱਚ ਮਦਦ ਕਰਨ ਲਈ ਇੱਕ ਸੰਪੂਰਨ ਪਹੁੰਚ ਅਪਣਾਉਣ ਦਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਗਵਰਨਿੰਗ ਕੌਂਸਲ ਅਤੇ ਜ਼ਿਲ੍ਹਾ ਹੁਨਰ ਕਮੇਟੀ ਦੀ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਨਸ਼ਿਆਂ ਦੀ ਨਿਰਭਰਤਾ ਨਾਲ ਜੂਝ ਰਹੇ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੇ ਹੁਨਰ ਨੂੰ ਵਧਾਉਣ ਤੋਂ ਇਲਾਵਾ ਵੱਖ-ਵੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਨੂੰ ਦੂਜਿਆਂ ਵਾਂਗ ਰੋਜ਼ੀ-ਰੋਟੀ ਕਮਾਉਣ ਲਈ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋ}ਗਾਰ ਦੇਣ, ਹੁਨਰ ਵਿਕਾਸ ਅਤੇ ਸਮਾਜਿਕ ਪੁਨਰਵਾਸ ਪਹਿਲਕਦਮੀਆਂ ਲਈ ਵਚਨਬੱਧ ਹੈ।

ਮਾਈਗ੍ਰੇਸ਼ਨ ਤੋਂ ਪੈਦਾ ਹੋਣ ਵਾਲੀਆਂ ਰੋਜ਼ਗਾਰ ਚੁਣੌਤੀਆਂ ਨੂੰ ਹੱਲ ਕਰਨ ਲਈ ਇੱਕ ਅਗਾਂਹਵਧੂ ਕਦਮ ਵਿੱਚ, ਡਿਪਟੀ ਕਮਿਸ਼ਨਰ ਜੋਰਵਾਲ ਨੇ ਲੁਧਿਆਣਾ ਵਿੱਚ ਡੀ.ਡੀ.ਯੂ-ਜੀ.ਕੇ.ਵਾਈ. ਫਰੇਮਵਰਕ ਦੇ ਤਹਿਤ ਇੱਕ ਮਾਈਗ੍ਰੇਸ਼ਨ ਸਹਾਇਤਾ ਕੇਂਦਰ ਦੀ ਸਥਾਪਨਾ ਦੇ ਨਿਰਦੇਸ਼ ਵੀ ਦਿੱਤੇ। ਇਹ ਕੇਂਦਰ ਪਰਵਾਸ ਅਤੇ ਰੋਜ਼ਗਾਰ ਦੀਆਂ ਗੁੰਝਲਾਂ ਨੂੰ ਨੈਵੀਗੇਟ ਕਰਨ ਵਾਲੇ ਵਿਅਕਤੀਆਂ ਲਈ ਨਿਯਤ ਸਹਾਇਤਾ ਪ੍ਰਦਾਨ ਕਰੇਗਾ।

ਨੌਜਵਾਨਾਂ, ਖਾਸ ਤੌਰ ‘ਤੇ ਗ੍ਰੇਡ 9 ਤੋਂ 12 ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਵਧਾਉਣ ਦੀ ਲੋੜ ਨੂੰ ਸਮਝਦੇ ਹੋਏ, ਡਿਪਟੀ ਕਮਿਸ਼ਨਰ ਨੇ ਨਿਰੰਤਰ ਮਾਰਗਦਰਸ਼ਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਪ੍ਰਸਤਾਵ ਦਿੱਤਾ ਕਿ ਹਰ ਸਕੂਲ ਅਤੇ ਕਾਲਜ ਗਾਈਡੈਂਸ ਕਾਉਂਸਲਰ ਨੂੰ ਨਵੀਨਤਮ ਗਿਆਨ ਅਤੇ ਅਭਿਆਸਾਂ ਨਾਲ ਅਪਡੇਟ ਕੀਤਾ ਜਾਣਾ ਚਾਹੀਦਾ ਹੈ। ਇਹ ਸੁਨਿਸ਼ਚਿਤ ਕਰਨ ਲਈ ਕਿ ਉਹ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਲਾਹ ਦੇਣ ਅਤੇ ਸਹਾਇਤਾ ਕਰਨ ਲਈ ਚੰਗੀ ਤਰ੍ਹਾਂ ਲੈਸ ਹਨ, ਸਲਾਹਕਾਰਾਂ ਲਈ ਇੱਕ ਮਹੀਨਾਵਾਰ ਕਾਉਂਸਲਿੰਗ ਸੈਸ਼ਨ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ.ਐਸ.ਡੀ.ਐਮ.) ਦੇ ਸਹਿਯੋਗ ਨਾਲ ਉਦਯੋਗਾਂ ਦੀ ਸੂਚੀ ‘ਤੇ ਧਿਆਨ ਕੇਂਦਰਿਤ ਕਰਨ ਲਈ ਨਿਰਦੇਸ਼ ਦਿੱਤੇ ਤਾਂ ਜੋ ਉਦਯੋਗਿਕ ਭਾਈਵਾਲਾਂ ਅਤੇ ਸਥਾਨਕ ਕਰਮਚਾਰੀਆਂ ਵਿਚਕਾਰ ਮਜ਼ਬੂਤ ਸਬੰਧ ਪੈਦਾ ਕਰਕੇ ਕੈਪਟਿਵ ਰੋਜ਼ਗਾਰ ਦੀ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਟਿਕਾਊ ਆਰਥਿਕ ਵਿਕਾਸ ਹੋ ਸਕੇ।

ਮੀਟਿੰਗ ਵਿੱਚ ਭਾਗ ਲੈਣ ਵਾਲੇ ਵਿਭਾਗਾਂ ਵਿੱਚ ਹੈਲਪ ਡੈਸਕ ਸਥਾਪਤ ਕਰਕੇ ਉਮੀਦਵਾਰ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੂੰ ਵੀ ਸ਼ਾਮਲ ਕੀਤਾ ਗਿਆ। 21-24 ਸਾਲ ਦੀ ਉਮਰ ਦੇ ਯੋਗ ਉਮੀਦਵਾਰ ਵਿਹਾਰਕ ਅਨੁਭਵ ਅਤੇ ਵਿੱਤੀ ਸਹਾਇਤਾ ਤੋਂ ਲਾਭ ਲੈ ਸਕਦੇ ਹਨ। ਹੋਰ ਵੇਰਵੇ pminternship.mca.gov.in ‘ਤੇ ਉਪਲਬਧ ਹਨ। ਨੌਜਵਾਨਾਂ ਨੂੰ ਸਾਰਥਕ ਰੋਜ਼ਗਾਰ ਲਈ ਤਿਆਰ ਕਰਨ ਲਈ ਸਕੂਲਾਂ ਵਿੱਚ ਪੰਜਾਬੀ ਵਿੱਚ ਸਮੱਗਰੀ ਅਤੇ ਕੋਚਿੰਗ ਸੈਸ਼ਨਾਂ ਦੇ ਪ੍ਰਬੰਧਾਂ ਦੇ ਨਾਲ ਆਗਾਮੀ ਅਗਨੀਵੀਰ ਭਰਤੀ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ।

ਅਗਲੇ ਸਾਲ ਦੀ ਜ਼ਿਲ੍ਹਾ ਹੁਨਰ ਵਿਕਾਸ ਯੋਜਨਾ ਤਿਆਰ ਕਰਨ ‘ਤੇ ਜ਼ੋਰ ਦਿੰਦਿਆਂ ਜ਼ਿਲ੍ਹਾ ਹੁਨਰ ਕਮੇਟੀ ਨਾਲ ਸਬੰਧਤ ਵੱਖ-ਵੱਖ ਏਜੰਡੇ ਦੀਆਂ ਆਈਟਮਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਡੀ.ਬੀ.ਈ.ਈ. ਦੇ ਸੀ.ਈ.ਓ. ਅਮਰਜੀਤ ਬੈਂਸ ਅਤੇ 16 ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin