August 17, 2026

Justice News

ਅਵਾਮ ਦੀ ਆਵਾਜ਼

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣੀਆਂ

ਮੋਗਾ   ( ਮਨਪ੍ਰੀਤ ਸਿੰਘ ) ਸ੍ਰੀ ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  1 ਮਾਰਚ 2025 ਨੂੰ ਮਿਸ ਕਿਰਨ ਜਯੋਤੀ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਬਿਰਧ ਆਸ਼ਰਮ ਗੁਰੂਦੁਆਰਾ ਚੰਦ ਪੁਰਾਣਾ ਮੋਗਾ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣੀਆਂ।

ਇਸ ਮੌਕੇ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਮੀਟਿੰਗ ਦੌਰਾਨ ਬਜ਼ੁਰਗਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਮੈਡੀਕਲ ਸਹੂਲਤਾਂ ਆਦਿ ਮੁਹੱਈਆ ਕਰਵਾਉਣ ਦਾ ਪੂਰਾ ਭਰੋਸਾ ਦਿੱਤਾ। ਇਸ ਤੋਂ ਬਿਨਾਂ  ਉਨ੍ਹਾਂ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਹਰੇਕ ਬਜ਼ੁਰਗ ਨੂੰ ਆਪਣੇ ਬੱਚਿਆਂ ਤੋਂ ਖਰਚਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਸਿਰਫ਼ ਆਪਣੇ ਪੁੱਤਰਾਂ ਤੋਂ ਹੀ ਨਹੀਂ ਸਗੋਂ ਧੀਆਂ ਤੋਂ ਵੀ ਖ਼ਰਚਾ ਲੇਣ ਦੇ ਹੱਕਦਾਰ ਹਨ।  ਜਿਹੜੇ ਬਜ਼ੁਰਗ ਆਪਣੀ ਜਾਇਦਾਦ ਆਪਣੇ ਬੱਚਿਆਂ ਦੇ ਨਾਂ ‘ਤੇ ਟਰਾਂਸਫਰ ਕਰਵਾਉਂਦੇ ਹਨ, ਪਰ ਬਾਅਦ ਵਿੱਚ ਬੱਚੇ ਬਜ਼ੁਰਗਾਂ ਨੂੰ ਖਰਚਾ ਹੀ ਨਹੀਂ ਦਿੰਦੇ ਸਗੋਂ ਘਰੋਂ ਕੱਢ ਦਿੰਦੇ ਹਨ, ਅਜਿਹੇ ‘ਚ ਬਜ਼ੁਰਗ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹਨਾਂ ਦੀ ਜਾਇਦਾਦ ਨੂੰ ਮੁੜ ਪ੍ਰਾਪਤ ਕਰਨ ਲਈ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਹਰੇਕ ਬਜ਼ੁਰਗ ਵਿਅਕਤੀ/ਔਰਤ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ,ਜਿਸ ਵਿੱਚ ਵਕੀਲ ਦਾ ਸਾਰਾ ਖਰਚਾ ਅਤੇ ਕਾਗਜ਼ਾਤ ਅਥਾਰਟੀ ਵੱਲੋ ਦਿੱਤਾ ਜਾਦਾ ਹੈ। ਇਸ ਮੌਕੇ ਜੱਜ ਸਾਹਿਬ ਨੇ ਬਜ਼ੁਰਗਾਂ ਤੋਂ ਆਸ਼ਰਮ ਦੇ ਪ੍ਰਬੰਧਾਂ ਬਾਰੇ ਵੀ ਪੁੱਛਗਿੱਛ ਕੀਤੀ,ਜਿਸ ਦੇ ਬਜ਼ੁਰਗਾਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ।

Leave a Reply

Your email address will not be published. Required fields are marked *

Copyright © All rights reserved. | Newsphere by AF themes.