ਪੰਜਾਬ ਸਰਕਾਰ ਵਲੋ ਤਿੰਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ

ਲੁਧਿਆਣਾ,  ( ਜ.ਨ. ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਞਲੋਂ ਫੋਕਲ ਪੁਆਇੰਟ ਫੇਜ਼-8 ਵਿਖੇ ਫੈਕਟਰੀ ਢਹਿਣ ਵਿੱਚ ਜਾਨ ਗੁਆਉਣ ਵਾਲੇ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

ਸਾਈਟ ਅਤੇ ਫੋਰਟਿਸ ਹਸਪਤਾਲ ਦੇ ਆਪਣੇ ਦੌਰੇ ਦੌਰਾਨ ਜੋਰਵਾਲ ਨੇ ਕਿਹਾ ਕਿ ਸਰਕਾਰ ਹਸਪਤਾਲ ਵਿੱਚ ਮੌਜੂਦਾ ਸਮੇਂ ਸਥਿਰ ਰਹਿਣ ਵਾਲੇ ਨੌਂ ਮਜ਼ਦੂਰਾਂ ਦੇ ਸਾਰੇ ਡਾਕਟਰੀ ਇਲਾਜ ਦਾ ਖਰਚਾ ਕਰੇਗੀ। ਉਨ੍ਹਾਂ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿਆਪਕ ਸਹਾਇਤਾ ਦਾ ਭਰੋਸਾ ਦਿੱਤਾ।

ਜੋਰਵਾਲ ਨੇ ਇਹ ਵੀ ਦੱਸਿਆ ਕਿ ਐਨ ਡੀ ਆਰ ਐਫ ਦੀਆਂ ਤਿੰਨ ਟੀਮਾਂ ਨੇ ਚਾਰ ਮਜ਼ਦੂਰਾਂ ਨੂੰ ਸਫਲਤਾਪੂਰਵਕ ਬਚਾਇਆ ਹੈ, ਜੋ ਕਿ ਠੀਕ ਹਨ।  ਉਨ੍ਹਾਂ ਕਿਹਾ ਕਿ ਜੇਕਰ ਵਾਧੂ ਸਹਾਇਤਾ ਦੀ ਲੋੜ ਹੋਵੇ ਤਾਂ ਐਨ ਡੀ ਆਰ ਐਫ ਤਿਆਰ ਰਹੇਗਾ, ਕਿਉਂਕਿ ਇਸ ਵੇਲੇ ਮਲਬੇ ਹੇਠ ਕਿਸੇ ਵੀ ਮਜ਼ਦੂਰ ਦੇ ਫਸਣ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਖੇਤਰ ਨੂੰ ਸਾਫ਼ ਕਰਨ ਲਈ ਮੌਕੇ ‘ਤੇ ਮੌਜੂਦ ਹਨ। ਇਨ੍ਹਾਂ ਟੀਮਾਂ ਨੇ ਪਹਿਲਾਂ ਹੀ ਸਲਫਿਊਰਿਕ ਐਸਿਡ ਅਤੇ ਐਸੀਟਿਕ ਐਸਿਡ ਵਾਲੇ ਡਰੱਮ ਸਾਈਟ ਤੋਂ ਹਟਾ ਦਿੱਤੇ ਹਨ, ਜਿਨ੍ਹਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਅਨੁਸਾਰ ਨਿਪਟਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਐਸ.ਡੀ.ਐਮ ਪੂਰਬੀ  ਜਸਲੀਨ ਕੌਰ ਭੁੱਲਰ ਦੀ ਅਗਵਾਈ ਹੇਠ ਇੱਕ ਮੈਜਿਸਟ੍ਰੇਟ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ, ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਐਫ ਆਈ ਆਰ  ਦਰਜ ਕੀਤੀ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਦੁਖਦਾਈ ਘਟਨਾ, ਜਿਸ ਦੇ ਨਤੀਜੇ ਵਜੋਂ ਇੱਕ ਰੰਗਾਈ ਫੈਕਟਰੀ ਢਹਿ ਗਈ, ਪਿਛਲੇ ਸ਼ਨੀਵਾਰ ਨੂੰ ਵਾਪਰੀ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ।

ਇੱਥੇ ਦੱਸਣਾ ਯੋਗ ਹੋਵੇਗਾ ਹੈ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ 3 ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ ਵੀ ਕੀਤਾ ਹੈ।

Leave a Reply

Your email address will not be published.


*