ਮੁੰਬਈ ( ਜ. ਨ. ) ਪੰਜਾਬ ਅਤੇ ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਸੰਬੰਧੀ ਲਏ ਗਏ ਆਪਹੁਦਰੇ ਫ਼ੈਸਲੇ ਖਿਲਾਫ ਪੰਜਾਬ, ਹਰਿਆਣਾ ਤੇ ਦਿੱਲੀ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼।ਬੁਲੰਦ ਕੀਤੀ ਹੈ। ਅੱਜ ਸੁਪਰੀਮ ਕੌਂਸਲ ਆਫ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਸਮੂਹ ਸਿੱਖ ਸੰਗਤ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਜਥੇਦਾਰਾਂ ਬਾਰੇ ਲਏ ਗਏ ਫ਼ੈਸਲਿਆਂ ਨੂੰ ਵਾਪਸ ਲੈ ਕੇ ਮੁੜ ਤੋਂ ਪਹਿਲਾਂ ਵਾਲੇ ਜਥੇਦਾਰਾਂ ਨੂੰ ਪਦਵੀਆਂ ’ਤੇ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ, ਮੁਖੀ ਦਮਦਮੀ ਟਕਸਾਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਪੰਥਕ ਇਕੱਠ ਵਿੱਚ ਪਾਸ ਕੀਤੇ ਗਏ ਮਤਿਆਂ ਨਾਲ ਇੱਕਜੁੱਟਤਾ ਵਿੱਚ ਖੜ੍ਹੇ ਹਾਂ। ਅਤੇ ਜਥੇਦਾਰਾਂ ਦਾ ਸਤਿਕਾਰ ਬਹਾਲ ਨਾ ਕੀਤਾ ਗਿਆ ਤਾਂ 28 ਮਾਰਚ ਨੂੰ ਸ. ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਸ਼੍ਰੋਮਣੀ ਕਮੇਟੀ ਦੇ ਕੀਤੇ ਜਾਣ ਵਾਲੇ ਘਿਰਾਓ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਕ ਪੱਤਰ ਲਿਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥਕ ਏਕਤਾ ਅਤੇ ਪਵਿੱਤਰਤਾ ਪ੍ਰਤੀ ਬਹੁਤ ਸਤਿਕਾਰ ਅਤੇ ਡੂੰਘੀ ਚਿੰਤਾ ਨਾਲ,ਅਸੀਂ, ਨਵੀਂ ਮੁੰਬਈ ਗੁਰਦੁਆਰਿਆਂ ਦੀ ਸੁਪਰੀਮ ਕੌਂਸਲ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੁਆਰਾ ਲਏ ਗਏ ਫ਼ੈਸਲੇ ਅਨੁਸਾਰ ਤਖ਼ਤ ਸਾਹਿਬਾਨਾਂ ਵਿਖੇ ਜਥੇਦਾਰਾਂ ਦੀਆਂ ਹਾਲੀਆ ਨਿਯੁਕਤੀਆਂ ਅਤੇ ਹਟਾਏ ਜਾਣ ਸੰਬੰਧੀ ਆਪਣੇ ਸਖ਼ਤ ਇਤਰਾਜ਼ ਪ੍ਰਗਟ ਕਰਨ ਲਈ ਲਿਖ ਰਹੇ ਹਾਂ। ਸਿੱਖ ਸੰਗਤ ਆਸ ਕਰਦੀ ਹੈ ਕਿ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਦੀ ਜਾਇਜ਼ਤਾ ਅਤੇ ਪ੍ਰਕਿਰਿਆ ਗੁਰਮਤਿ ਪਰੰਪਰਾਵਾਂ ਅਤੇ ਪੰਥਕ ਭਾਵਨਾਵਾਂ ਦੇ ਅਨੁਸਾਰ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਭਾਈ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਤੇ ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤੀ ਨੂੰ ਸਪਸ਼ਟ ਤੌਰ ‘ਤੇ ਰੱਦ ਕਰਦੇ ਹਾਂ। ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਨਿਯੁਕਤੀਆਂ ਸਿੱਖ ਪਰੰਪਰਾਵਾਂ ਜਾਂ ਪੰਥਕ ਕਦਰਾਂ-ਕੀਮਤਾਂ ਨਾਲ ਮੇਲ ਨਹੀਂ ਖਾਂਦੀਆਂ, ਅਤੇ ਸਾਡੇ ਤਖ਼ਤਾਂ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਇਨ੍ਹਾਂ ਨੂੰ ਹਟਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪਹਿਲਾਂ ਨਿਯੁਕਤ ਕੀਤੇ ਗਏ ਜਥੇਦਾਰਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਲਾਗੂ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਤਖ਼ਤ ਜਥੇਦਾਰਾਂ ਦੀਆਂ ਨਿਯੁਕਤੀਆਂ ਜਾਂ ਹਟਾਉਣ ਸੰਬੰਧੀ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਸਿੱਖ ਸੰਸਥਾਵਾਂ, ਸੰਤ ਸਮਾਜ, ਨਿਹੰਗ ਸਿੰਘ ਸੰਪਰਦਾਵਾਂ ਅਤੇ ਪੰਥਕ ਬੁੱਧੀਜੀਵੀਆਂ ਨਾਲ ਸਲਾਹ-ਮਸ਼ਵਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਪੰਥਕ ਮਾਮਲਿਆਂ ਵਿੱਚ ਭਵਿੱਖ ਵਿੱਚ ਰਾਜਨੀਤਿਕ ਦਖਲਅੰਦਾਜ਼ੀ ਨੂੰ ਰੋਕਣ ਲਈ ਇੱਕ ਲਿਖਤੀ, ਢਾਂਚਾ ਗਤ ਪ੍ਰਕਿਰਿਆ ਭਾਵ ਵਿਧੀ ਵਿਧਾਨ ਦਾ ਖਰੜਾ ਤਿਆਰ ਕਰਨ ਦੀ ਅਪੀਲ ਕੀਤੀ । ਸਿੱਖ ਪੰਥ ਦੀ ਇੱਛਾ ਦਾ ਸਤਿਕਾਰ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਉਹ 28 ਮਾਰਚ, 2025 ਨੂੰ ਸ਼੍ਰੋਮਣੀ ਕਮੇਟੀ ਦੇ ਬਜਟ ਸੈਸ਼ਨ ਤੋਂ ਪਹਿਲਾਂ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਥਕ ਹਿੱਤਾਂ ਨੂੰ ਬਰਕਰਾਰ ਰੱਖਣ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਵੱਲੋਂ ਸਖ਼ਤ ਵਿਰੋਧ ਹੋ ਸਕਦਾ ਹੈ, ਜਿਸ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਅਤੇ ਪੰਥਕ ਬਾਈਕਾਟ ਸ਼ਾਮਲ ਹਨ।
Leave a Reply