ਅਗਨੀਵੀਰ ਫੌਜ ਭਰਤੀ ਲਈ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ ਤੋਂ ਖੁੱਲ੍ਹੇਗਾ

ਮੋਗਾ( ਜ. ਨ. )
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਆਧਾਰਿਤ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ ।ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ ।

ਉਹਨਾਂ ਦੱਸਿਆ ਕਿ ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨ-ਲਾਈਨ www.joinindianarmy.nic.in ਤੇ ਰਜਿਸਟ੍ਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ,  ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਜਰੂਰ ਲਿਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ।  ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ  5 ਫੁੱਟ 7 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ ਬਾਰਵ੍ਹੀਂ ਪਾਸ ਹੋਵੇ ।
ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।  ਵਧੇਰੇ ਜਾਣਕਾਰੀ ਲਈ 78891-75575, 88728-02046, 78888 48823 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin