August 17, 2026

Justice News

ਅਵਾਮ ਦੀ ਆਵਾਜ਼

ਪ੍ਰਧਾਨ ਮੰਤਰੀ ਇੰਟਰਨਸ਼ਿਪ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਕੀਤਾ 31 ਮਾਰਚ ਤੱਕ ਵਧਾਈ

ਮੋਗਾ ( ਗੁਰਜੀਤ ਸੰਧੂ  )
ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫ਼ੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੇ ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਅਪਲਾਈ ਕਰਨ ਦੀ ਮਿਤੀ ਵਿੱਚ ਹੁਣ 31 ਮਾਰਚ, 2025 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪ੍ਰਾਰਥੀ ਦਸਵੀਂ, ਬਾਰਵ੍ਹੀਂ ਜਾਂ ਆਈ.ਟੀ.ਆਈ, ਡਿਪਲੋਮਾ ਜਾਂ ਗਰੈਜੂਏਟ ਪਾਸ ਹੋਣ ਅਤੇ ਜਿਹਨਾਂ ਪ੍ਰਾਰਥੀਆਂ ਦੀ ਉਮਰ 21 ਤੋਂ 24 ਸਾਲ ਹੈ ਅਤੇ ਜੋ ਪ੍ਰਾਰਥੀ ਪੂਰੇ ਸਮੇਂ ਦੀ ਨਾ ਤਾਂ ਨੌਕਰੀ ਕਰ ਰਹੇ ਹੋਣ ਅਤੇ ਨਾ ਹੀ ਪੂਰੇ ਸਮੇਂ ਲਈ ਪੜ੍ਹਾਈ ਕਰ ਰਹੇ ਹੋਣ, ਉਹ ਇਸ ਇੰਟਰਨਸ਼ਿਪ ਸਕੀਮ ਅਧੀਨ ਅਪਲਾਈ ਕਰ ਸਕਦੇ ਹਨ। ਇੱਕ ਸਾਲ ਦੀ ਇੰਟਰਨਸ਼ਿਪ ਲੈਣ ਵਾਲੇ ਉਮੀਦਵਾਰਾਂ ਨੂੰ ਇੱਕ ਸਾਲ ਲਈ  5000 ਮਹੀਨਾ ਮਾਣਭੱਤਾ ਵੀ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇੰਟਰਨਸ਼ਿਪ ਨਾਲ ਕਿਸੇ ਵੀ ਖੇਤਰ ਵਿੱਚ ਜਾਣ ਦੇ ਚਾਹਵਾਨ ਨਵੇਂ ਨੌਜਵਾਨਾਂ ਨੂੰ ਬਹੁਤ ਜਿਆਦਾ ਲਾਭ ਹੁੰਦਾ ਹੈ ਕਿਉਂਕਿ ਇਸ ਨਾਲ ਉਹਨਾਂ ਨੂੰ ਆਪਣੇ ਕੰਮ ਨਾਲ ਸਬੰਧਤ ਖੇਤਰ ਦਾ ਅਨੁਭਵ ਹੋ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਇੰਟਰਨਸ਼ਿਪ ਕਰਨ ਵਾਲੇ ਨੌਜਵਾਨਾਂ ਨੂੰ “ਪੀ.ਐੱਮ. ਜੀਵਨ ਜਯੋਤੀ ਬੀਮਾ ਯੋਜਨਾ”  ਅਤੇ ਪੀ.ਐਮ. ਸੁਰੱਖਿਆ  ਬੀਮਾ ਯੋਜਨਾ” ਦੇ ਤਹਿਤ ਬੀਮਾ ਸਹੂਲਤ ਵੀ ਪ੍ਰਦਾਨ ਕਰੇਗੀ, ਜਿਸ ਦੀ ਪ੍ਰੀਮੀਅਮ ਰਕਮ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ. 314-316, ਤੀਜੀ ਮੰਜਿਲ, ਜੇਹਲਮ ਕੰਪਲੈਕਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਰੋਡ, ਮੋਗਾ ਵਿਖੇ ਸੰਪਰਕ ਕਰ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਮੋਗਾ ਦੇ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਇਸ ਸਕੀਮ ਦਾ ਲਾਹਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.