August 17, 2026

Justice News

ਅਵਾਮ ਦੀ ਆਵਾਜ਼

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ  ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ

ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ   )
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿੱਚ ਸਵੇਰ 10 ਤੋ 2  ਵਜੇ ਤੱਕ ਮੋਗਾ ਜਿਲੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ।ਇਸ ਅਪ੍ਰੇਸ਼ਨ ਦੌਰਾਨ 2 ਐਸ.ਪੀ., 2 ਡੀ.ਐਸ.ਪੀ., 8 ਥਾਣਿਆਂ ਦੇ ਮੁਖ ਅਫਸਰਾਨ, 240 (ਐਨ.ਜੀ.ਓ. ਅਤੇ ਈ.ਪੀ.ਓ.) ਸਮੇਤ ਕੁੱਲ 252 ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਅਤੇ ਸਬ-ਡਵੀਜਨ ਸਿਟੀ ਮੋਗਾ ਵਿੱਚ ਪਿੰਡ ਬੁੱਕਣਵਾਲਾ, ਸਾਧਾਂ ਵਾਲੀ ਬਸਤੀ ਅਤੇ ਐਮ.ਪੀ. ਬਸਤੀ ਵਿੱਚ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।

ਦੌਰਾਨ ਚੈਕਿੰਗ 140 ਨਸ਼ੀਲੀਆਂ ਗੋਲੀਆਂ ਅਤੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਤੋ ਇਲਾਵਾ 85 ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ ਅਤੇ ਕੁੱਲ 5 ਸ਼ੱਕੀ ਵਹੀਕਲ ਨੂੰ  ਪੁਲਿਸ ਕਬਜੇ ਵਿੱਚ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਏ ਡੀ ਜੀ ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਨੇ ਇਸ ਕਾਰਵਾਈ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰਖਣ ਲਈ ਸਾਡੀ ਵਚਨਬਧਤਾ ਨੂੰ ਦਰਸਾਉਂਦਾ ਹੈ।

ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ  ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।ਪੰਜਾਬ ਸਰਕਾਰ ਵਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।ਹਾਜਰ ਪਬਲਿਕ ਨੇ ਦੱਸਿਆ ਕਿ ਉਹ ਨਸ਼ੇ ਦੀ ਇਸ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਪੁਲਿਸ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਲਈ ਤਿਆਰ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.